ਪੰਜਾਬ ਦੇ 36 ਪ੍ਰਿੰਸੀਪਲ ਸਿੰਗਾਪੁਰ 'ਚ ਟਰੇਨਿੰਗ ਲੈਣ ਮਗਰੋਂ ਅੱਜ ਆਉਣਗੇ ਵਾਪਸ, CM ਭਗਵੰਤ ਮਾਨ ਕਰਨਗੇ ਸਵਾਗਤ
Saturday, Feb 11, 2023 - 08:25 AM (IST)
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਟਰੇਨਿੰਗ ਲੈਣ ਤੋਂ ਬਾਅਦ ਅੱਜ ਵਾਪਸ ਪਰਤ ਰਹੇ ਹਨ। ਇਸ ਸਬੰਧੀ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ, 'ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ 'ਤੇ ਪਰਤ ਰਹੇ ਹਨ, ਜਿਹਨਾਂ ਦਾ ਮੈਂ ਸਨਮਾਨ ਨਾਲ ਸੁਆਗਤ ਕਰਾਂਗਾ। ਪੂਰੀ ਉਮੀਦ ਹੈ ਸਾਰਿਆਂ ਦੀ ਟਰੇਨਿੰਗ ਸਫ਼ਲ ਹੋਈ ਹੈ, ਜੋ ਵੀ ਤੁਸੀਂ ਇਹਨਾਂ ਦਿਨਾਂ ‘ਚ ਸਿੱਖਿਆ ਬੱਚਿਆਂ ਦੇ ਭਵਿੱਖ ਲਈ ਕੰਮ ਆਵੇਗਾ। ਸਾਰਿਆਂ ਨੂੰ ਸ਼ੁੱਭਕਾਮਨਾਵਾਂ।'
ਇਹ ਵੀ ਪੜ੍ਹੋ: NDRF ਟੀਮ ਨੇ ਤੁਰਕੀ ’ਚ 6 ਸਾਲਾ ਬੱਚੀ ਨੂੰ ਮਲਬੇ ’ਚੋਂ ਜ਼ਿੰਦਾ ਕੱਢਿਆ ਬਾਹਰ (ਵੀਡੀਓ)
ਦੱਸ ਦੇਈਏ ਕਿ ਭਗਵੰਤ ਮਾਨ ਨੇ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ ਸੀ, ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ 'ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ 'ਚ ਸ਼ਾਮਲ ਹੋਣ ਮਗਰੋਂ ਅੱਜ ਯਾਨੀ11 ਫਰਵਰੀ ਨੂੰ ਵਾਪਸ ਆ ਰਿਹਾ ਹੈ। ਇਸ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।
ਇਹ ਵੀ ਪੜ੍ਹੋ: ਬੰਦ ਮਕਾਨ ’ਚੋਂ ਮਿਲਿਆ ਮਨੁੱਖੀ ਪਿੰਜਰ, ਇਲਾਕੇ 'ਚ ਫੈਲੀ ਸਨਸਨੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।