36ਵੀਆਂ ਰਾਸ਼ਟਰੀ ਖੇਡਾਂ : ਪੰਜਾਬ ਦੀ ਮਹਿਲਾ ਨੈੱਟਬਾਲ ਟੀਮ ਨੇ ਜਿੱਤਿਆ ਚਾਂਦੀ ਤਮਗਾ
Sunday, Oct 02, 2022 - 01:54 AM (IST)

ਬੁਢਲਾਡਾ (ਬਾਂਸਲ) : 36ਵੀਆਂ ਰਾਸ਼ਟਰੀ ਖੇਡਾਂ ’ਚ ਪੰਜਾਬ ਦੀ ਵੂਮੈਨ ਨੈੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤਮਗਾ ਜਿੱਤਿਆ ਹੈ। ਹਰਿਆਣਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨ ਤਮਗਾ ਹਾਸਲ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਕਰਨ ਅਵਤਾਰ ਸਿੰਘ ਕਪਿਲ ਅਤੇ ਮੈਨੇਜਰ ਹਰਸ਼ਵਰਧਨ, ਕੋਚ ਖੁਸ਼ਦੀਪ ਸਿੰਘ ਕਪਤਾਨ ਨੇ ਦੱਸਿਆ ਕਿ ਇਹ 36ਵੀਆਂ ਰਾਸ਼ਟਰੀ ਖੇਡਾਂ ਗੁਜਰਾਤ ਦੇ ਸ਼ਹਿਰ ਭਾਵਨਗਰ ’ਚ ਹੋਈਆਂ, ਜਿਥੇ ਦੇਸ਼ ਭਰ ਦੇ 8 ਸੂਬਿਆਂ ਦੀਆਂ ਨੈੱਟਬਾਲ ਖਿਡਾਰਨਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ’ਚ ਕਰਨਾਟਕ ਦੀ ਟੀਮ ਨੇ ਕਾਂਸੀ ਤਮਗਾ ਹਾਸਲ ਕੀਤਾ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਪੰਜਾਬ, ਹਰਿਆਣਾ, ਗੁਜਰਾਤ, ਦਿੱਲੀ, ਕਰਨਾਟਕ, ਬਿਹਾਰ, ਹਿਮਾਚਲ ਆਦਿ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ