ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

Tuesday, Jun 06, 2023 - 12:54 PM (IST)

ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)- ਅਮਰੀਕਾ 'ਚ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਰ ਮ੍ਰਿਤਕ ਨੌਜਵਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾੜੀ ਟਾਂਡਾ ਦੇ ਰਹਿਣ ਵਾਲਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਨੌਜਵਾਨ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦੱਸਿਆ ਕਿ ਉਸਦਾ ਮੁੰਡਾ ਸੁਖਜਿੰਦਰ ਸਿੰਘ (37) ਸਾਲ 2017 'ਚ ਅਮਰੀਕਾ ਗਿਆ ਸੀ ਅਤੇ ਸ਼ਹਿਰ ਨਿਊ ਮੈਸੀਕੋ ਵਿਚ ਇੱਕ ਸਟੋਰ ਤੇ ਕੰਮ ਕਰਦਾ ਸੀ ਅਤੇ ਉਸ ਕੋਲ ਅਮਰੀਕਾ ਦਾ ਪੀ.ਆਰ ਵੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਅਚਨਚੇਤ ਚੈਕਿੰਗ, ਰੈਸਟੋਰੈਂਟ ਤੇ ਬਾਰ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ਼ਾਮ ਕਰੀਬ ਸਾਢੇ ਛੇ ਵਜੇ ਉਸ ਦੇ ਦੋਸਤ ਗੁਰਵਿੰਦਰ ਸਿੰਘ ਦਾ ਫੋਨ ਆਇਆ ਕਿ ਸੁਖਜਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਪੁੱਤਰ ਦਾ ਆਪਣੇ ਹੱਥੀਂ ਅੰਤਿਮ ਸਸਕਾਰ ਕਰ ਸਕਣ। 

ਇਹ ਵੀ ਪੜ੍ਹੋ- ਚਾਵਾਂ ਨਾਲ ਮਾਪਿਆਂ ਨੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਸੋਚਿਆ ਵੀ ਨਹੀਂ ਇੰਝ ਹੋਵੇਗੀ ਵਾਪਸੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News