ਬਰਖ਼ਾਸਤ ਇੰਸਪੈਕਟਰ ਬਾਜਵਾ ਦੇ ਘਰੋਂ 3710 ਨਸ਼ੇ ਵਾਲੀਆਂ ਗੋਲ਼ੀਆਂ ਤੇ ਨਸ਼ੀਲਾ ਪਾਊਡਰ ਬਰਾਮਦ

08/01/2022 8:14:29 PM

ਫ਼ਿਰੋਜ਼ਪੁਰ (ਕੁਮਾਰ) : ਕੁਝ ਦਿਨ ਪਹਿਲਾਂ ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਵੱਲੋਂ ਦੋ ਨੌਜਵਾਨਾਂ ਦੇ ਖ਼ਿਲਾਫ਼ ਇਕ ਕਿੱਲੋ ਹੈਰੋਇਨ ਅਤੇ 5 ਲੱਖ ਦੀ ਡਰੱਗ ਮਨੀ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਹ ਮਾਮਲਾ ਝੂਠਾ ਸਾਬਤ ਹੋਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਫਿਰੋਜ਼ਪੁਰ ਪੁਲਸ ਵੱਲੋਂ ਇਨ੍ਹਾਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਅਤੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ 2 ਅਗਸਤ ਤੱਕ ਪੁਲਸ ਰਿਮਾਂਡ ’ਤੇ ਹਨ, ਜਦਕਿ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਅਜੇ ਫ਼ਰਾਰ ਹੈ।

PunjabKesariਦੋਸ਼ ਹੈ ਕਿ ਉਨ੍ਹਾਂ ਨੇ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਲਈ ਦੋ ਨੌਜਵਾਨਾਂ ’ਤੇ ਝੂਠਾ ਕੇਸ ਦਰਜ ਕੀਤਾ ਅਤੇ ਕਰੀਬ 81 ਲੱਖ ਰੁਪਏ ਆਪਣੇ ਕੋਲ ਰੱਖ ਲਏ ਹਨ। ਅੱਜ ਫਿਰੋਜ਼ਪੁਰ ਪੁਲਸ ਨੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਬਰਖ਼ਾਸਤ ਨਾਰਕੋਟਿਕਸ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰ ਰੇਡ ਕਰਕੇ ਘਰ ਦੀ ਤਲਾਸ਼ੀ ਲਈ, ਜਿਥੋਂ ਪੁਲਸ ਨੇ 3710 ਨਸ਼ੇ ਵਾਲੀਆਂ ਗੋਲੀਆਂ ਅਤੇ 4.7 ਕਿਲੋ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ। ਇਸ ਬਰਾਮਦਗੀ ਦੇ ਸਬੰਧ ’ਚ ਪਰਮਿੰਦਰ ਸਿੰਘ ਬਾਜਵਾ ਖ਼ਿਲਾਫ਼ ਥਾਣਾ ਕੁਲਗੜ੍ਹੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਨੰਬਰ 99 ਦਰਜ ਕੀਤਾ ਗਿਆ ਹੈ।

 ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਨਸ਼ਾ ਸਮੱਗਲਰਾਂ ਨੂੰ ਲੈ ਕੇ ਵੱਡੀ ਕਾਰਵਾਈ, IG ਗਿੱਲ ਨੇ ਕੀਤੇ ਅਹਿਮ ਖ਼ੁਲਾਸੇ


Manoj

Content Editor

Related News