ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਮਾਰੂ ਹੋਇਆ 'ਕੋਰੋਨਾ', ਤੀਜੇ ਵਿਅਕਤੀ ਨੇ ਤੋੜਿਆ ਦਮ
Monday, Aug 03, 2020 - 01:11 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 58 ਸਾਲਾਂ ਦੀ ਸੀ ਅਤੇ ਉਹ ਗੁਰਦਿਆਂ ਦੀ ਬੀਮਾਰੀ ਤੋਂ ਪ੍ਰਭਾਵਿਤ ਸੀ। ਇਸ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਕੁੱਲ ਮੌਤਾਂ ਦਾ ਅੰਕੜਾ 3 ਤੱਕ ਪਹੁੰਚ ਗਿਆ ਹੈ ਅਤੇ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਕੁੱਲ 379 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪਹਿਲੀ ਵਾਰ ਜੇਲ੍ਹਾਂ 'ਚ ਬੰਦ ਭਰਾਵਾਂ ਨੂੰ 'ਰੱਖੜੀ' ਨਾ ਬੰਨ੍ਹ ਸਕੀਆਂ ਭੈਣਾਂ
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚੋਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਅਤੇ ਪੀੜਤ ਪਾਏ ਜਾਣ ਵਾਲੇ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਮਰੀਜ਼ਾਂ ਦੇ ਨੇੜਲੇ ਸੰਪਰਕ ਵਾਲੇ ਵਿਅਕਤੀਆਂ ਦੇ ਕੋਰੋਨਾ ਟੈਸਟ ਲਈ ਨਮੂਨੇ ਇਕੱਤਰ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਸਰਹੱਦ ਪਾਰੋਂ ਚੱਲਦੇ ਰੈਕਟ ਦਾ ਪਰਦਾਫ਼ਾਸ਼, BSF ਦਾ ਜਵਾਨ ਵੀ ਗ੍ਰਿਫ਼ਤਾਰ
ਪੰਜਾਬ 'ਚ 'ਕੋਰੋਨਾ' ਦੇ ਤਾਜ਼ਾ ਹਾਲਾਤ
ਪੰਜਾਬ ਅੰਦਰ ਕੋਰੋਨਾ ਨੇ ਲਗਾਤਾਰ ਤਬਾਹੀ ਮਚਾਈ ਹੋਈ ਹੈ। ਹੁਣ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਸੂਬੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 17919 ਤੱਕ ਪਹੁੰਚ ਗਈ ਹੈ, ਜਦੋਂ ਕਿ ਸੂਬੇ ਅੰਦਰ ਕੋਰੋਨਾ ਦੇ 5886 ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 11997 ਕੋਰੋਨਾ ਪੀੜਤ ਇਸ ਬੀਮਾਰੀ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ, ਜਦੋਂ ਕਿ ਸੂਬੇ 'ਚ ਕੋਰੋਨਾ ਕਾਰਨ ਹੁਣ ਤੱਕ 437 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੇਜਰੀਵਾਲ 'ਤੇ ਭੜਕੇ ਕੈਪਟਨ, ''ਕੀ ਤੁਹਾਨੂੰ ਕੋਈ ਸ਼ਰਮ-ਹਯਾ ਹੈ?''