ਪੰਜਾਬ ਦੇ 9500 ਤੋਂ ਵੱਧ ਕਿਸਾਨਾਂ ਦੇ ਖ਼ਾਤਿਆਂ 'ਚ ਆਏ 4.34 ਕਰੋੜ, ਬਾਕੀਆਂ ਦੇ ਵੀ...

Thursday, Mar 13, 2025 - 05:08 PM (IST)

ਪੰਜਾਬ ਦੇ 9500 ਤੋਂ ਵੱਧ ਕਿਸਾਨਾਂ ਦੇ ਖ਼ਾਤਿਆਂ 'ਚ ਆਏ 4.34 ਕਰੋੜ, ਬਾਕੀਆਂ ਦੇ ਵੀ...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖ਼ਾਤਿਆਂ 'ਚ 4.34 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ. ਐੱਸ. ਆਰ. ਪੋਰਟਲ ‘ਤੇ ਦਰਜ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਕਣਕ ਨੂੰ ਲੈ ਕੇ ਆਈ ਨਵੀਂ UPDATE

ਉਨ੍ਹਾਂ ਦੱਸਿਆ ਕਿ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ : ਚਿਕਨ ਖਾਣ ਦੇ ਸ਼ੌਕੀਨ ਪੰਜਾਬੀਓ ਸਾਵਧਾਨ! Bird Flu ਨੂੰ ਲੈ ਕੇ ਸੂਬੇ 'ਚ Alert ਜਾਰੀ

ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖ਼ਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ. ਐੱਸ. ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖ਼ਾਤਿਆਂ 'ਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News