ਸੂਬੇ ’ਚ ਸੱਤਵੇਂ ਦਿਨ 4,36,406 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Tuesday, Apr 21, 2020 - 10:44 PM (IST)
ਚੰਡੀਗੜ੍ਹ/ਜਲੰਧਰ,()— ਪੰਜਾਬ ਰਾਜ ’ਚ ਅੱਜ ਕਣਕ ਦੀ ਖਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 4,34,609 ਮੀਟ੍ਰਿਕ ਤੇ ਆੜ੍ਹਤੀਆਂ ਵਲੋਂ 1797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ’ਚ 4,34,609 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ’ਚੋਂ ਪਨਗ੍ਰੇਨ ਵੱਲੋਂ 91,844 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,06,103 ਮੀਟ੍ਰਿਕ ਟਨ ਤੇ ਪਨਸਪ ਵੱਲੋਂ 96,014 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 60,447 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 45,344 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1797 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਸੱਤਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 15,65,196 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।