ਬਰੇਲੀ ਤੋਂ ਤਸਕਰੀ ਕੀਤੇ ਜਾ ਰਹੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Friday, Feb 24, 2023 - 02:49 PM (IST)

ਬਰੇਲੀ ਤੋਂ ਤਸਕਰੀ ਕੀਤੇ ਜਾ ਰਹੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਨਰਿੰਦਰ)- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲੁਧਿਆਣਾ ਪੁਲਸ ਨੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਖੇਪ ਯੂ.ਪੀ. ਦੇ ਬਰੇਲੀ ਜ਼ਿਲ੍ਹੇ ਤੋਂ ਲਿਆ ਰਹੇ ਸਨ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਦੋ ਯੂਪੀ, ਇਕ ਹਰਿਆਣਾ ਅਤੇ ਇਕ ਬਿਹਾਰ ਦਾ ਰਹਿਣ ਵਾਲਾ ਹੈ। ਇਹ ਸਾਰੇ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਸਨ।  ਮੁਲਜ਼ਮਾਂ ਵੱਲੋਂ ਨਸ਼ੇ ਦੀ ਖੇਪ ਇਥੇ ਕੰਮ ਕਰਦੇ ਪ੍ਰਵਾਸੀਆਂ ਨੂੰ ਪਹੁੰਚਾਈ ਜਾਣੀ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News