ਵੱਡੀ ਖ਼ਬਰ: ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ

Monday, May 26, 2025 - 11:23 AM (IST)

ਵੱਡੀ ਖ਼ਬਰ: ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ

ਅੰਮ੍ਰਿਤਸਰ- ਪੰਜਾਬ ਪੁਲਸ ਨੇ  ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਕਰਨ ਵਾਲੇ 4 ਮੁਲਜ਼ਮਾਂ ਦਾ ਐਨਕਾਊਂਟਰ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ

ਇਸ ਦੌਰਾਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਵਿਦੇਸ਼ੀ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। 8 ਘੰਟਿਆਂ ਦੇ ਅੰਦਰ, ਗਿਰੋਹ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਹਰਜਿੰਦਰ ਸਿੰਘ ਉਰਫ਼ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ  ਹੱਲ ਕੀਤਾ ਗਿਆ।

ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ

ਉਨ੍ਹਾਂ ਦੱਸਿਆ ਕਿ ਫਤਿਹਪੁਰ ਨੇੜੇ ਜਦੋਂ ਪੁਲਸ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਤਾਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਸਵੈ-ਰੱਖਿਆ 'ਚ ਐੱਸਐੱਚਓ ਛੇਹਰਟਾ ਨੇ ਆਪਣੀ ਸਰਵਿਸ ਗਨ ਨਾਲ ਜਵਾਬੀ ਗੋਲੀਬਾਰੀ ਕੀਤੀ, ਜਿਸ ਨਾਲ ਗੋਪੀ ਦੀ ਸੱਜੀ ਲੱਤ ਜ਼ਖ਼ਮੀ ਹੋ ਗਈ। ਦੋਸ਼ੀ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ ਅਤੇ ਇਸ ਵੇਲੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੁਲਜ਼ਮ ਵੱਲੋਂ ਵਾਰਦਾਤ 'ਚ ਵਰਤਿਆ ਇਕ ਗਲੋਕ  9mm ਪਿਸਤੌਲ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਇਹ ਕਾਰਵਾਈ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ 'ਤੇ ਚੱਲ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਪਿਛਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਕੌਂਸਲਰ ਹਰਜਿੰਦਰ ਸਿੰਘ ਜੰਡਿਆਲਾ ਤੋਂ ਇੱਕ ਪਰਿਵਾਰਕ ਪ੍ਰੋਗਰਾਮ ਦੇ ਵਿਚ ਸ਼ਾਮਲ ਹੋਣ ਦੇ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਦੌਰਾਨ ਕੌਂਸਲਰ ਹਰਜਿੰਦਰ ਸਿੰਘ ਨੂੰ 3 ਤੋਂ 4 ਗੋਲੀਆਂ ਲੱਗ ਗਾਈਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News