ਮੋਗਾ ''ਚ ਹੋਏ ਬਲਾਕ ਕਾਂਗਰਸ ਪ੍ਰਧਾਨ ਦੇ ਕਤਲ ਮਾਮਲੇ ''ਚ 4 ਮੁਲਜ਼ਮ ਗ੍ਰਿਫ਼ਤਾਰ

Thursday, Sep 21, 2023 - 02:15 PM (IST)

ਮੋਗਾ (ਗੋਪੀ)- ਸੋਮਵਾਰ ਦੇਰ ਸ਼ਾਮ ਪਿੰਡ ਡਾਲਾ ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਦੇ ਘਰ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਗੋਲ਼ੀਆਂ ਚਲਾਈਆਂ ਸਨ ਅਤੇ ਫ਼ਰਾਰ ਹੋ ਗਏ ਸਨ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਸ ਨੇ 4 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਵੀਰਵਾਰ ਨੂੰ ਪੁਲਸ ਪਾਰਟੀ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।  ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ (45) ਦਾ ਦਿਨ-ਦਿਹਾੜੇ ਹਮਲਾਵਰਾਂ ਨੇ ਘਰ ’ਚ ਦਾਖ਼ਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ-  ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ

ਮਿਲੀ ਜਾਣਕਾਰੀ ਅਨੁਸਾਰ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਜੋ ਪਿੰਡ ਦੇ ਨੰਬਰਦਾਰ ਵੀ ਸਨ, ਦੇ ਫੋਨ ’ਤੇ ਕਿਸੇ ਜਾਣਕਾਰ ਨੇ ਕਾਲ ਕੀਤੀ ਕਿ ਕਿਸੇ ਜ਼ਰੂਰੀ ਦਸਤਾਵੇਜ਼ਾਂ ’ਤੇ ਸਨਾਖ਼ਤੀ ਦਸਤਖ਼ਤ ਕਰਵਾਉਣੇ ਹਨ। ਇਸੇ ਤਹਿਤ ਹਮਲਾਵਰ ਦਸਤਖ਼ਤ ਕਰਵਾਉਣ ਦੇ ਬਹਾਨੇ ਨਾਲ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਗਏ। ਬਲਜਿੰਦਰ ਸਿੰਘ ਆਪਣੇ ਘਰ ਵਿੱਚ ਹੀ ਵਾਲ ਕੱਟਵਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ 12 ਬੋਰ ਦੀ ਬੰਦੂਕ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲ਼ੀ ਛਾਤੀ ਅਤੇ ਇਕ ਢਿੱਡ ਦੇ ਹੇਠਲੇ ਹਿੱਸੇ ’ਤੇ ਲੱਗੀ ਸੀ। ਇਸ ਮਗਰੋਂ ਜ਼ਖ਼ਮੀ ਹਾਲਤ 'ਚ ਪ੍ਰਧਾਨ ਬੱਲੀ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। 

PunjabKesari

ਇਹ ਵੀ ਪੜ੍ਹੋ- ਵਿਵਾਦਾਂ ਵਿਚ ਘਿਰਿਆ ਜਲੰਧਰ ਦਾ ਮਸ਼ਹੂਰ ਕੱਪਲ, ਇਤਰਾਜ਼ਯੋਗ ਵੀਡੀਓ ਹੋਈ ਵਾਇਰਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News