ਪੰਜਾਬ ''ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

Wednesday, Apr 08, 2026 - 05:32 PM (IST)

ਪੰਜਾਬ ''ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ/ਫਗਵਾੜਾ (ਵੈੱਬ ਡੈਸਕ)- ਕਪੂਰਥਲਾ ਪੁਲਸ ਨੇ ਨਸ਼ੇ ਦੀ ਵੱਡੇ ਖੇਪ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਮਿਲੀ ਗੁਪਤ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਕਪੂਰਥਲਾ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਨੇ ਫਗਵਾੜਾ ਖੇਤਰ ਤੋਂ ਚਾਰ ਮੁਲਜ਼ਮਾਂ ਨੂੰ 16.8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਸਰਹੱਦੀ ਇਲਾਕੇ ਤੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਚੰਡੀਗੜ੍ਹ ਭੇਜਣਾ ਸੀ, ਜਿਸ ਦੇ ਤਾਰ ਪਾਕਿਸਤਾਨ ਅਤੇ ਦੁਬਈ ਆਧਾਰਿਤ ਹੈਂਡਲਰਾਂ ਨਾਲ ਜੁੜੇ ਹੋਏ ਹਨ।

ਇਸ ਮਾਮਲੇ ਸਬੰਧੀ ਥਾਣਾ ਸਦਰ ਫਗਵਾੜਾ ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਐੱਸ. ਪੀ. ਦਫ਼ਤਰ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਇਹ ਸਾਰਾ ਆਪ੍ਰੇਸ਼ਨ ਐੱਸ. ਪੀ. ਫਗਵਾੜਾ ਮੈਡਮ ਮਾਧਵੀ ਸ਼ਰਮਾ ਦੀ ਸੂਪਰਵੀਜ਼ਨ ਵਿੱਚ ਹੋਇਆ ਹੈ। ਉਨ੍ਹਾਂ ਦੱਸਿਆ ਫਗਵਾੜਾ ਪੁਲਸ ਵੱਲੋਂ ਨੰਗਲ ਮੱਝਾ ਹਾਈਵੇਅ ਮੋੜ ਨੇੜੇ ਪਲਾਹੀ ਫਗਵਾੜਾ ਕੱਟ ਚੰਡੀਗੜ੍ਹ ਬਾਈਪਾਸ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

ਇਸ ਦੌਰਾਨ ਇਕ ਬਲੈਨੋ ਕਾਰ ਨੰਬਰ ਪੀ. ਬੀ. 02-ਈ. ਏ-0192 ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਦੋਸ਼ੀਆਂ ਨੇ ਗੱਡੀ ਭਜਾ ਲਈ ਅਤੇ ਪੁਲਸ ਵੱਲੋਂ ਪਿੱਛਾ ਕਰਨ 'ਤੇ ਉਕਤ ਕਾਰ ਸਵਾਰ ਦੋਸ਼ੀਆਂ ਵੱਲੋਂ ਪੁਲਸ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ 'ਤੇ ਫਾਇਰ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ। 

ਮੁਲਜ਼ਮਾਂ ਦੀ ਤਲਾਸ਼ੀ ਉਪਰੰਤ ਕਾਰ 'ਚੋਂ 16 ਕਿਲੋ 800 ਗ੍ਰਾਮ ਹੈਰੋਇਨ ਅਤੇ 16 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ। ਐੱਸ. ਐੱਸ. ਪੀ. ਮੁਤਾਬਕ ਦੋਸ਼ੀਆਂ ਦੀ ਪਛਾਣ ਜਸਕਰਨ ਸਿੰਘ ਉਰਫ਼ ਜੱਸ ਪੁੱਤਰ ਮੇਜਰ ਸਿੰਘ ਵਾਸੀ ਦਾਉਕੇ ਜ਼ਿਲ੍ਹਾ ਅੰਮ੍ਰਿਤਸਰ, ਹਰਪਾਲ ਸਿੰਘ ਪੁੱਤਰ ਸੂਬਾ ਸਿੰਘ ਵਾਸ ਦਾਉਕੇ ਜ਼ਿਲ੍ਹਾ ਅੰਮ੍ਰਿਤਸਰ, ਬਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਹੁੱਲਾ ਪੰਡੋਰੀ ਥਾਣਾ ਸੁਲਤਾਨਪੁਰ ਲੋਧੀ ਅਤੇ ਸੁਮਨਪ੍ਰੀਤ ਉਰਫ਼ ਪ੍ਰੀਆ ਵਾਸੀ ਤਰਨਤਾਰਨ ਵੱਜੋਂ ਹੋਈ ਹੈ। 

ਇਹ ਵੀ ਪੜ੍ਹੋ: ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ ਹੋਵੇ, ਉਸ ਦਾ ਸੇਕ ਘਰਦਿਆਂ ਨੂੰ...

ਜਿਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਹੈਰੋਇਨ ਪਾਕਿਸਤਾਨ ਵਾਲੀ ਸਾਈਡ ਡਰੋਨ ਰਾਹੀਂ ਆਈ ਸੀ ਅਤੇ ਅੱਗੇ ਕਿੱਥੇ ਭੇਜਣੀ ਸੀ ਇਹ ਫਿਲਹਾਲ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚੋਂ ਇਕ ਦੋਸ਼ੀ ਖ਼ਿਲਾਫ਼ ਵੱਖ ਵੱਖ ਮਾਮਲਿਆਂ ਵਿੱਚ ਪਹਿਲਾਂ ਵੀ ਪਰਚੇ ਦਰਜ ਹਨ। ਫਿਲਹਾਲ ਪੁਲਸ ਵੱਲੋਂ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News