ਵੱਡੇ ਚੋਰ ਗਿਰੋਹ ਦਾ ਪਰਦਾਫ਼ਾਸ਼, 17 ਮੋਟਰਸਾਈਕਲ ਤੇ 1200 ਨਸ਼ੀਲੀਆਂ ਗੋਲ਼ੀਆਂ ਸਣੇ 4 ਮੁਲਜ਼ਮ ਗ੍ਰਿਫ਼ਤਾਰ

Saturday, Sep 24, 2022 - 01:28 PM (IST)

ਵੱਡੇ ਚੋਰ ਗਿਰੋਹ ਦਾ ਪਰਦਾਫ਼ਾਸ਼, 17 ਮੋਟਰਸਾਈਕਲ ਤੇ 1200 ਨਸ਼ੀਲੀਆਂ ਗੋਲ਼ੀਆਂ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਧੀਰ, ਸੋਢੀ, ਓਬਰਾਏ)- ਨਸ਼ਿਆਂ ਅਤੇ ਚੋਰਾਂ ਖ਼ਿਲਾਫ਼ ਛੇੜੀ ਹੋਈ ਮੁਹਿੰਮ ਤਹਿਤ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਜਸਪਾਲ ਸਿੰਘ ਦੀ ਮਿਹਨਤ ਉਸ ਸਮੇਂ ਰੰਗ ਲਿਆਈ, ਜਦੋਂ ਵੱਡੇ ਚੋਰ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ’ਚ ਚੋਰੀ ਦੇ ਮੋਟਰਸਾਈਕਲ ਅਤੇ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਹੋਈਆਂ ਹਨ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਡਾ. ਮਨਪ੍ਰੀਤ ਸ਼ੀਂਹਮਾਰ ਨੇ ਦੱਸਿਆ ਕਿ ਥਾਣਾ ਮੁਖੀ ਐੱਸ. ਆਈ. ਜਸਪਾਲ ਸਿੰਘ ਦੀ ਅਗਵਾਈ ’ਚ ਦੌਰਾਨੇ ਗਸ਼ਤ ਏ. ਐੱਸ. ਆਈ. ਕੁਲਦੀਪ ਸਿੰਘ ਨੇ ਲੱਬਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲਾਟੀਆਂਵਾਲ ਨੂੰ ਬੀਤੇ ਦਿਨ ਗ੍ਰਿਫ਼ਤਾਰ ਕਰਕੇ ਉਸ ਕੋਲੋਂ 1200 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਸਨ। ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 247 ਆਈ. ਪੀ. ਸੀ. ਧਾਰਾ ਐੱਨ. ਡੀ. ਪੀ. ਐੱਸ. ਤਹਿਤ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਜਲੰਧਰ ਲਿਆਵੇਗੀ ਪੁਲਸ, ਸ਼ਹਿਰ ’ਚ ਹਾਈ ਅਲਰਟ

ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਉਸ ਪਾਸੋਂ ਪਿੰਡ ਝੱਲ ਲਈ ਵਾਲਾ ਦੇ ਜੰਗਲ ’ਚ ਲੁਕਾਏ ਹੋਏ 5 ਮੋਟਰਸਾਈਕਲ ਬਰਾਮਦ ਕਰਕੇ ਉਸ ਉੱਪਰ ਦਰਜ ਮੁਕੱਦਮੇ ’ਚ ਵਾਧਾ ਜੁਰਮ 379, 411 201 ਤਹਿਤ ਕੀਤਾ ਸੀ। ਡੀ. ਐੱਸ. ਪੀ. ਮਨਪ੍ਰੀਤ ਸ਼ੀਂਹਮਾਰ ਨੇ ਦੱਸਿਆ ਕਿ ਉਕਤ ਮੁਲਜ਼ਮ ਪਾਸੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ’ਤੇ ਸਾਹਮਣੇ ਆਏ ਸਬੂਤਾਂ ਦੇ ਆਧਾਰ ’ਤੇ ਚੋਰੀ ਦੀਆਂ ਵਾਰਦਾਤਾਂ ਨੂੰ ਟ੍ਰੇਸ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਿਸ ਤਹਿਤ ਏ. ਐੱਸ. ਆਈ. ਕੁਲਦੀਪ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਸਪੈਸ਼ਲ ਨਾਕਾਬੰਦੀ ਦੌਰਾਨ ਮੁੱਖ ਮੁਲਜ਼ਮ ਅਕਬਰ ਸਿੰਘ ਉਰਫ਼ ਗੋਰਾ ਪੁੱਤਰ ਭਜਨ ਸਿੰਘ ਵਾਸੀ ਪਿੰਡ ਕੁੱਲਾਂਵਾਲੀ ਬਸਤੀ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਬਿਨਾਂ ਨੰਬਰੀ ਮੋਟਰਸਾਈਕਲ (ਚੋਰੀਸ਼ੁਦਾ) ਨਾਲ ਕਾਬੂ ਕਰਕੇ ਉਸ ਕੋਲੋਂ ਕੀਤੀ ਪੁੱਛਗਿੱਛ ’ਤੇ ਉਸਦੇ ਸਾਥੀ ਸਾਹਿਬ ਸਿੰਘ ਉਰਫ ਸਰਬਜੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਪਿੰਡ ਜੋੜਾ ਥਾਣਾ ਮੱਲਾਂਵਾਲਾ ਤੇ ਗੁਰਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਸਤੀ ਮਨਸੀਆ ਜ਼ੀਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12 ਹੋਰ ਮੋਟਰਸਾਇਕਲ ਚੋਰੀਸ਼ੁਦਾ ਬਰਾਮਦ ਕੀਤੇ ਗਏ, ਜੋ ਹੁਣ ਤੱਕ 17 ਮੋਟਰਸਾਈਕਲ ਦੀ ਕੁੱਲ ਬਰਾਮਦਗੀ ਹੋ ਗਈ।

PunjabKesari

ਇਸ ਮੌਕੇ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਜਸਪਾਲ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਡੀ. ਐੱਸ. ਪੀ. ਮਨਪ੍ਰੀਤ ਸ਼ੀਂਹਮਾਰ ਨੇ ਚੋਰਾਂ, ਲੁਟੇਰਿਆਂ ਤੇ ਨਸ਼ਾ ਸਮੱਗਲਰਾਂ ਨੂੰ ਤਾੜਨਾ ਕੀਤਾ ਕਿ ਉਹ ਗੈਰ-ਕਾਨੂੰਨੀ ਕੰਮਾਂ ਤੋਂ ਬਾਜ਼ ਆ ਜਾਣ ਤਾਂ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅਮਰੀਕਾ ’ਚ ਕਤਲ ਕੀਤੇ ਕਪੂਰਥਲਾ ਦੇ ਪਰਮਵੀਰ ਨੂੰ ਭੈਣ ਨੇ ਸਿਰ 'ਤੇ ਕਲਗੀ ਸਜਾ ਕੇ ਦਿੱਤੀ ਅੰਤਿਮ ਵਿਦਾਈ

ਨਸ਼ਾ ਕਰਨ ਦੇ ਆਦਿ ਹਨ ਮੁਲਜ਼ਮ
ਮਨਪ੍ਰੀਤ ਸ਼ੀਂਹਮਾਰ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮ ਨਸ਼ਾ ਕਰਨ ਦੇ ਆਦਿ ਹਨ, ਜੋ ਨਸ਼ਾ ਖਰੀਦਣ ਆਏ ਵਿਅਕਤੀ ਤੋਂ 2 ਤੋਂ 4 ਹਜ਼ਾਰ ਰੁਪਏ ’ਚ ਗਿਰਵੀ ਵੀ ਮੋਟਰਸਾਈਕਲ ਰੱਖ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਦੀ ਬੀਤੇ 1 ਮਹੀਨੇ ਤੋਂ ਨਸ਼ਿਆਂ ਦੇ ਤਸਕਰਾਂ ਤੇ ਚੋਰਾਂ ਖਿਲਾਫ ਛੇਡ਼ੀ ਮੁਹਿੰਮ ’ਚ ਇਕ ਅਹਿਮ ਸਫਲਤਾ ਹਾਸਲ ਹੋਈ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਦੌਰਾਨ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਫਗਵਾੜਾ: ਨਿੱਜੀ ਯੂਨੀਵਰਸਿਟੀ ਖ਼ੁਦਕੁਸ਼ੀ ਮਾਮਲੇ 'ਚ ਪ੍ਰੋਫ਼ੈਸਰ ਖ਼ਿਲਾਫ਼ ਸਖ਼ਤ ਕਾਰਵਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


 


author

shivani attri

Content Editor

Related News