ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

Thursday, Jun 25, 2026 - 10:49 AM (IST)

ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਵੱਖ-ਵੱਖ ਥਾਵਾਂ ਦੀ ਪੁਲਸ ਨੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਉਨ੍ਹਾਂ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਧੋਬੀ ਘਾਟ ਰੋਡ ’ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਮੁਲਜ਼ਮ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਤਲਾਸ਼ੀ ਦੇਣ ’ਤੇ 04.10 ਗ੍ਰਾਮ ਹੈਰੋਇਨ ਬਰਾਮਦ ਹੋਈ।

ਉੱਥੇ ਹੀ ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਹਰਾਜ ਰੋਡ ’ਤੇ ਟ੍ਰੀਟਮੈਂਟ ਪਲਾਂਟ ਦੇ ਨੇੜੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਮੁਲਜ਼ਮ ਬਲਵਿੰਦਰ ਪੁੱਤਰ ਗਿਆਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਤੋਂ ਤਲਾਸ਼ੀ ਲੈਣ ’ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਫਿਰੋਜ਼ਪੁਰ ਕੈਂਟ ਅਤੇ ਥਾਣਾ ਤਲਵੰਡੀ ਭਾਈ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News