ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 4 ਦੋਸ਼ੀ ਹਥਿਆਰਾਂ ਸਣੇ ਗ੍ਰਿਫ਼ਤਾਰ
Monday, Nov 28, 2022 - 11:59 PM (IST)
ਰੂਪਨਗਰ (ਵਿਜੇ)-ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 1 ਦੋਸ਼ੀ ਮੌਕੇ ’ਤੇ ਭੱਜਣ ’ਚ ਕਾਮਯਾਬ ਰਿਹਾ। ਐੱਸ. ਐੱਸ. ਪੀ. ਰੂਪਨਗਰ ਵਿਵੇਕ ਐੱਸ. ਸੋਨੀ, ਆਈ. ਪੀ. ਐੱਸ. ਨੇ ਦੱਸਿਆ ਕਿ ਕਪਤਾਨ ਪੁਲਸ (ਡਿਟੈਕਟਿਵ) ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਸ (ਡਿਟੈਕਟਿਵ) ਰੂਪਨਗਰ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ. ਆਈ. ਏ. ਰੂਪਨਗਰ ਦੀ ਟੀਮ ਨੇ ਦੋਸ਼ੀਆਂ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 3 ਪਿਸਤੌਲ, 1 ਮੈਗਜ਼ੀਨ, 22 ਜ਼ਿੰਦਾ ਕਾਰਤੂਸ, ਇਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਹਰਿਆਣਾ ਦੇ ਸਪੀਕਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
ਉਨ੍ਹਾਂ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਿਹਾ ਸੀ, ਜਿਸ ਦੀ ਸੂਚਨਾ ਮਿਲਦੇ ਸਾਰ ਪੁਲਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ. ਪੀ. ਸੀ., 25/54/59 ਆਰਮਜ਼ ਐਕਟ ਥਾਣਾ ਕੂੰਮਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ’ਚ ਇਹ ਦੋਸ਼ੀ ਇਕ ਵਿਅਕਤੀ ਦੇ ਪੱਟ ’ਚ ਗੋਲ਼ੀ ਮਾਰ ਕੇ ਫਰਾਰ ਹੋ ਗਏ ਸਨ। ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਆਧਾਰ ਕਾਰਡ ਸਬੰਧੀ ਨਵੇਂ ਨਿਯਮ ਜਾਰੀ, ਜੇਲ੍ਹਾਂ ’ਚ ਬੰਦ ਗੈਂਗਸਟਰਾਂ-ਤਸਕਰਾਂ ਬਾਰੇ ਲਿਆ ਵੱਡਾ ਫ਼ੈਸਲਾ, ਪੜ੍ਹੋ Top 10