ਸਿੱਧੂ ਮੂਸੇਵਾਲਾ ਕਤਲ ਕਾਂਡ : ਪ੍ਰਿਯਵਰਤ ਫੌਜੀ ਸਣੇ ਚਾਰ ਕਾਤਲ ਅਦਾਲਤ ’ਚ ਪੇਸ਼, ਵਧਿਆ ਰਿਮਾਂਡ
Wednesday, Jul 13, 2022 - 06:27 PM (IST)
ਮਾਨਸਾ (ਸੰਦੀਪ ਮਿੱਤਲ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ 5 ਜੁਲਾਈ ਨੂੰ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਤੇ ਦੀਪਕ ਟੀਨੂੰ ਦਾ 8 ਦਿਨਾਂ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਇਆ ਗਿਆ, ਜਿਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਇਨ੍ਹਾਂ ਚਾਰਾਂ ਦੋਸ਼ੀਆਂ ਦਾ 4 ਦਿਨਾਂ ਪੁਲਸ ਰਿਮਾਂਡ ਹੋਰ ਵਧਾ ਦਿੱਤਾ ਹੈ ਅਤੇ 17 ਜੁਲਾਈ ਨੂੰ ਦੁਬਾਰਾ ਫਿਰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਿਆਸੀ ਜਮਾਤੀਆਂ ਤੋਂ ਬਾਅਦ ਨਵਜੋਤ ਸਿੱਧੂ ਦੀ ਜੇਲ੍ਹ ’ਚ ਕੈਦੀਆਂ ਨਾਲ ਵੀ ਖੜਕੀ, ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਸਿੱਧੂ ਮੂਸੇਵਾਲਾ ਨੂੰ ਗੋਲ਼ੀਆਂ ਮਾਰ ਕੇ ਹਥਿਆਰਬੰਦ ਸ਼ੂਟਰਾਂ ਨੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਪੰਜਾਬ ਵਿਚੋਂ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਅਜੇ ਤਕ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹਨ ਪਰ ਪੁਲਸ ਗੈਂਗਸਟਰਾਂ ਅਤੇ ਇਸ ਕਤਲ ਮਾਮਲੇ ਵਿਚ ਨਾਲ ਸਬੰਧਤ ਹੋਰ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਜਿਸ ਤੋਂ ਬਾਅਦ ਕਤਲ ਦਾ ਮੇਨ ਸਾਜ਼ਿਸ਼ਘਾੜਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਅਤੇ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਮੁੱਖ ਸ਼ੂਟਰ ਪ੍ਰਿਯਵਰਤ ਫੌਜੀ ਨੇ ਚੱਕਰਾਂ ’ਚ ਪਾਈ ਪੁਲਸ, ਲੱਭ ਰਹੀ ਇਸ ਸਵਾਲ ਦਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।