ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ ਦੇਸ਼ ਦੇ 4 ਪ੍ਰਮੁੱਖ ਹਵਾਈ ਅੱਡੇ ਰਹਿਣਗੇ ਬੰਦ
Thursday, Apr 02, 2026 - 01:03 PM (IST)
ਨਵੀਂ ਦਿੱਲੀ/ਜਲੰਧਰ: ਦੇਸ਼ ਦੇ ਚਾਰ ਪ੍ਰਮੁੱਖ ਹਵਾਈ ਅੱਡਿਆਂ, ਜਿਸ ਵਿੱਚ ਆਦਮਪੁਰ, ਸ਼੍ਰੀਨਗਰ, ਜੋਧਪੁਰ ਅਤੇ ਪੁਣੇ ਸ਼ਾਮਲ ਹੈ, ਤੋਂ ਉਡਾਣ ਭਰਨ ਵਾਲੇ ਮੁਸਾਫ਼ਰਾਂ ਲਈ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਨਵੇਅ ਦੀ ਮੁਰੰਮਤ ਅਤੇ ਰੱਖ-ਰਖਾਅ (Maintenance) ਦੇ ਕੰਮ ਕਾਰਨ ਇਨ੍ਹਾਂ ਹਵਾਈ ਅੱਡਿਆਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਹਵਾਈ ਅੱਡਿਆਂ ਤੋਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਟਿਕਟ ਬੁੱਕ ਕਰਨ ਜਾਂ ਘਰੋਂ ਨਿਕਲਣ ਤੋਂ ਪਹਿਲਾਂ ਸਬੰਧਤ ਏਅਰਲਾਈਨਜ਼ ਤੋਂ ਉਡਾਣਾਂ ਦੇ ਸਮੇਂ ਅਤੇ ਉਪਲਬਧਤਾ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ।
ਇਹ ਵੀ ਪੜ੍ਹੋ - ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ
ਇਸ ਮੁਹਿੰਮ ਤਹਿਤ ਸਭ ਤੋਂ ਪਹਿਲਾਂ ਰਾਜਸਥਾਨ ਦਾ ਜੋਧਪੁਰ ਹਵਾਈ ਅੱਡਾ 29 ਮਾਰਚ ਤੋਂ ਬੰਦ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਬੰਦੀ ਵੱਖ-ਵੱਖ ਪੜਾਵਾਂ ਵਿੱਚ ਲਗਭਗ 30 ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਇਸ ਕਾਰਨ ਇੱਥੋਂ ਆਉਣ-ਜਾਣ ਵਾਲੀਆਂ ਕਈ ਵਪਾਰਕ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਹ ਚਾਰੇ ਹਵਾਈ ਅੱਡੇ ਸਰਹੱਦੀ ਖੇਤਰਾਂ ਦੇ ਨੇੜੇ ਸਥਿਤ ਹਨ, ਜਿਸ ਕਾਰਨ ਸੁਰੱਖਿਆ ਅਤੇ ਰਣਨੀਤਕ ਪੱਖ ਤੋਂ ਇਹ ਫੈਸਲਾ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਹ ਕਦਮ ਉੱਚ-ਪੱਧਰੀ ਸੁਰੱਖਿਆ ਸਮੀਖਿਆ ਕਰਕੇ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
ਰੱਖਿਆ ਮੰਤਰਾਲੇ ਅਤੇ ਸੁਰੱਖਿਆ ਏਜੰਸੀਆਂ ਦੀਆਂ ਉੱਚ-ਪੱਧਰੀ ਮੀਟਿੰਗਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਵਿਸ਼ਵ ਪੱਧਰ 'ਤੇ ਖ਼ਾਸ ਕਰਕੇ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤੀ ਹਵਾਈ ਖੇਤਰ ਅਤੇ ਰਨਵੇਅ ਦੀ ਮਜ਼ਬੂਤੀ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਅਤੇ ਤਿਆਰੀਆਂ ਨੂੰ ਪਰਖਣ ਲਈ ਪ੍ਰਸ਼ਾਸਨ ਵੱਲੋਂ ਅਹਿਤਿਆਤੀ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਖੇਤਰਾਂ ਵਿੱਚ ਸਾਇਰਨ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਰੱਖ-ਰਖਾਅ ਦੇ ਕੰਮ ਦੌਰਾਨ ਕੋਈ ਵਿਘਨ ਨਾ ਪਵੇ। ਸ੍ਰੀਨਗਰ ਹਵਾਈ ਅੱਡਾ ਅਗਸਤ ਤੋਂ ਅੱਧ ਅਕਤੂਬਰ ਤੱਕ ਵੀਕਐਂਡ 'ਤੇ ਬੰਦ ਰਹੇਗਾ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
