ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ, ਰੌਂਗਟੇ ਖੜ੍ਹੇ ਕਰੇਗੀ ਵੀਡੀਓ

Wednesday, May 20, 2026 - 10:58 AM (IST)

ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ, ਰੌਂਗਟੇ ਖੜ੍ਹੇ ਕਰੇਗੀ ਵੀਡੀਓ

ਮੋਹਾਲੀ : ਮੋਹਾਲੀ ਦੇ ਕੁਰਾਲੀ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੱਝ ਲੋਕਾਂ ਵਲੋਂ ਸਾਢੇ 4 ਸਾਲ ਦੀ ਬੱਚੀ ਨੂੰ ਸ਼ਰੇਆਮ ਅਗਵਾ ਕਰ ਲਿਆ ਗਿਆ ਅਤੇ ਬੱਚੀ ਦੇ ਦਾਦਾ-ਦਾਦੀ ਨਾਲ ਵੀ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੀ ਨੂੰ ਉਸ ਦੇ ਦਾਦਾ-ਦਾਦੀ ਦੇ ਸਾਹਮਣੇ ਅਗਵਾ ਕਰ ਲਿਆ।

ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ੍

ਜਦੋਂ ਦਾਦਾ-ਦਾਦੀ ਨੇ ਇਸ ਦਾ ਵਿਰੋਧ ਕੀਤ ਤਾਂ ਅਗਵਾਕਾਰਾਂ ਨੇ ਦਾਦਾ-ਦਾਦੀ ਨੂੰ ਕਾਰ ਹੇਠਾਂ ਦਰੜਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਨ੍ਹਾਂ ਦੀ ਰੱਜ ਕੇ ਕੁੱਟਮਾਰ ਕੀਤੀ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ ਅਤੇ ਅਦਾਲਤ 'ਚ ਬੱਚੀ ਦੀ ਕਸਟਡੀ ਨੂੰ ਲੈ ਕੇ ਕੇਸ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਉਸ ਨੂੰ ਸ਼ੱਕ ਹੈ ਕਿ ਉਸ ਦੀ ਪਤਨੀ ਨੇ ਹੀ ਬੱਚੀ ਨੂੰ ਅਗਵਾ ਕਰਵਾਇਆ ਹੈ। ਫਿਲਹਾਲ ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ ਅਤੇ ਇਸ ਦੇ ਆਧਾਰ 'ਤੇ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News