ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ ''ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
Thursday, Oct 15, 2026 - 01:44 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੇ ਕੱਪੜਾ ਵਪਾਰੀ ਵਿਸ਼ਾਲ ਭਾਟੀਆ ’ਤੇ ਫਾਇਰਿੰਗ ਕਰਕੇ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਵਾਰਦਾਤ ਤੋਂ ਕਰੀਬ ਪੰਜ ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ ਅਤੇ ਵਾਰਦਾਤ 'ਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਵੀ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਇਹ ਜਾਣਕਾਰੀ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਵਾਲਾ ਇਲਾਕੇ 'ਚ ਕੱਪੜਾ ਵਪਾਰੀ ਵਿਸ਼ਾਲ ਭਾਟੀਆ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਏ-ਡਿਵੀਜ਼ਨ ਦੀ ਐੱਸਐੱਚਓ ਗੁਰਵਿੰਦਰ ਕੌਰ ਦੀ ਟੀਮ ਨੇ ਕਾਰਵਾਈ ਕਰਦਿਆਂ ਪ੍ਰਿੰਸ ਕੁਮਾਰ ਉਰਫ਼ ਮਾਡਲ, ਗੁਰਪ੍ਰਿੰਸਦੀਪ, ਰਾਹੁਲ ਸਿੰਘ ਅਤੇ ਦਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਪੁਲਸ ਅਨੁਸਾਰ ਇਨ੍ਹਾਂ ਮੁਲਜ਼ਮਾਂ ’ਤੇ ਬੀ-ਡਿਵੀਜ਼ਨ ਇਲਾਕੇ ਵਿੱਚ ਸਨੈਚਿੰਗ ਦੀਆਂ ਦੋ ਵਾਰਦਾਤਾਂ ਅਤੇ ਚਾਟੀਵਿੰਡ ਦੇ ਨਿਆਰਾ ਪੈਟਰੋਲ ਪੰਪ ’ਤੇ ਲੁੱਟ ਦੇ ਮਾਮਲੇ ਵਿੱਚ ਸ਼ਮੂਲੀਅਤ ਦੇ ਦੋਸ਼ ਹਨ। ਪੁਲਸ ਨੇ ਦੱਸਿਆ ਕਿ ਸਾਹਿਲ ਮੈਡੀਕਲ ਸਟੋਰ ’ਤੇ ਝਪਟਮਾਰੀ ਅਤੇ 12 ਤੇ 13 ਅਕਤੂਬਰ ਦੀਆਂ ਵਾਰਦਾਤਾਂ ਨੂੰ ਵੀ ਟਰੇਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਇਸ ਤੋਂ ਇਲਾਵਾ ਪੁਨੀਤ ਅਗਰਵਾਲ ਨੂੰ 50 ਲੱਖ ਰੁਪਏ ਦੀ ਫਿਰੌਤੀ ਲਈ ਆਈ ਕਾਲ ਦੇ ਮਾਮਲੇ ਵਿੱਚ ਯਾਦਵਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਉਹ ਯੂਕੇ 'ਚ ਬੈਠੇ ਯੁਵਰਾਜ ਨੂੰ ਫੋਨ ਨੰਬਰ ਮੁਹੱਈਆ ਕਰਵਾਉਂਦਾ ਸੀ। ਯੁਵਰਾਜ ਵੱਲੋਂ ਡੋਨੀ ਬੱਲ ਦਾ ਨਾਂ ਲੈ ਕੇ ਕਥਿਤ ਤੌਰ ’ਤੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਵਿਦੇਸ਼ ਵਿੱਚ ਬੈਠੇ ਮੁਲਜ਼ਮ ਖ਼ਿਲਾਫ਼ ਪਾਸਪੋਰਟ ਜ਼ਬਤ ਕਰਵਾਉਣ ਅਤੇ ਹਵਾਲਗੀ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
