ਹੈਰੋਇਨ ਸਣੇ 4 ਗ੍ਰਿਫਤਾਰ

Thursday, Feb 22, 2018 - 07:14 AM (IST)

ਤਰਨਤਾਰਨ,  (ਰਾਜੂ)-  ਥਾਣਾ ਸਰਾਏ ਅਮਾਨਤ ਖਾਂ ਤੇ ਵਲਟੋਹਾ ਦੀ ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪੁਲ ਸੂਆ ਰੱਖ ਨਜ਼ਦੀਕ ਪਿੰਡ ਭੂਸੇ ਤੋਂ ਮੁਲਜ਼ਮ ਜੁਗਰਾਜ ਸਿੰਘ ਤੇ ਗੁਰਪਾਲ ਸਿੰਘ ਦੋਵੇਂ ਵਾਸੀ ਬੁਰਜ ਕਾਲੋਨੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ 265 ਗ੍ਰਾਮ ਕੀਤੀ। 
ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮਹਿਮੂਦਪੁਰਾ ਤੋਂ ਮੁਲਜ਼ਮ ਬੂਟਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਢੋਲਣ ਅਤੇ ਦਿਲਾਵਰ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਅਮਰਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ 275 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News