ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ
Thursday, Nov 13, 2025 - 05:15 PM (IST)
ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਨੇ ਕਰਨ ਮਹਿਤਾ ਵਾਸੀ ਬਠਿੰਡਾ ਨੂੰ ਸੰਤਪੁਰਾ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਸ ਤੋਂ 2.74 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਬੱਸ ਸਟੈਂਡ ਚੌਂਕੀ ਪੁਲਸ ਨੇ ਬਠਿੰਡਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਨੂੰ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰਕੇ ਉਸ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਦੌਰਾਨ ਸਿਵਲ ਲਾਈਨ ਪੁਲਸ ਨੇ ਬਠਿੰਡਾ ਦੇ ਰਹਿਣ ਵਾਲੇ ਜੀਵਨ ਨੂੰ ਮਾਡਲ ਟਾਊਨ ਤੋਂ ਗ੍ਰਿਫ਼ਤਾਰ ਕਰਕੇ ਉਸ ਤੋਂ 7.07 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ਵਿਚ ਸੀਆਈਏ-1 ਨੇ ਬੀੜ ਤਾਲਾਬ ਤੋਂ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਨੰਦਗੜ੍ਹ ਪੁਲਸ ਨੇ ਪਿੰਡ ਘੁੱਦਾ ਤੋਂ ਮੁਲਜ਼ਮ ਮਲਕੀਤ ਸਿੰਘ ਨੂੰ ਪ੍ਰੀਗਾਬਾਲਿਨ ਦੇ 55 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਤਿੰਨਾਂ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
