4 ਚੋਰੀ ਦੇ ਮੋਟਰਸਾਈਕਲਾਂ ਸਣੇ ਸਕੇ ਭਰਾ ਗ੍ਰਿਫਤਾਰ
Monday, Apr 30, 2018 - 02:50 AM (IST)

ਬਟਾਲਾ, (ਬੇਰੀ, ਖੋਸਲਾ, ਬਲਬੀਰ)- ਧਾਰੀਵਾਲ ਪੁਲਸ ਨੇ 4 ਚੋਰੀ ਦੇ ਮੋਟਰਸਾਈਕਲਾਂ ਸਣੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ।
ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਡਡਵਾ ਚੌਕ ਧਾਰੀਵਾਲ ਵਿਖੇ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਦੇਖ 2 ਨੌਜਵਾਨਾਂ ਨੂੰ ਰੋਕਿਆ ਅਤੇ ਵਾਹਨ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ, ਜਿਸ 'ਤੇ ਨੌਜਵਾਨ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ ਤੇ ਨਾ ਹੀ ਵਾਹਨ ਦੇ ਦਸਤਾਵੇਜ਼ ਪੇਸ਼ ਕਰ ਸਕੇ, ਜਿਸ 'ਤੇ ਸਖਤੀ ਕਰਨ 'ਤੇ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਇਹ ਮੋਟਰਸਾਈਕਲ ਚੋਰੀ ਕੀਤਾ ਹੈ ਅਤੇ ਇਸ ਨੂੰ ਉਹ ਦੋਵੇਂ ਜਣੇ ਵੇਚਣ ਜਾ ਰਹੇ ਸਨ ਕਿ ਪੁਲਸ ਦੇ ਹੱਥੇ ਚੜ੍ਹ ਗਏ। ਉਪਰੰਤ ਦੋਵਾਂ ਨੌਜਵਾਨਾਂ ਨੂੰ ਪੁਲਸ ਮੁਲਾਜ਼ਮਾਂ ਨੇ ਗ੍ਰਿਫਤਾਰ ਕਰਦਿਆਂ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਵਰਿੰਦਰ ਸਿੰਘ ਤੇ ਅਮਨਪ੍ਰੀਤ ਸਿੰਘ ਪੁੱਤਰਾਨ ਗੁਰਦੀਪ ਸਿੰਘ ਵਾਸੀ ਪਿੰਡ ਬੱਦੀ ਉਲ ਜਮਾਲ ਵਜੋਂ ਹੋਈ ਹੈ ਅਤੇ ਉਕਤ ਦੋਵੇਂ ਸਕੇ ਭਰਾਵਾਂ ਕੋਲੋਂ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ 3 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ ਅਤੇ ਦੋਵਾਂ ਭਰਾਵਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਧਾਰੀਵਾਲ ਵਿਖੇ ਕੇਸ ਦਰਜ ਕਰ ਲਿਆ ਹੈ।