ਚੋਰੀ ਦੇ ਮੋਟਰਸਾਈਕਲਾਂ ਸਣੇ ਗਿਰੋਹ ਦੇ 4 ਮੈਂਬਰ ਆਏ ਪੁਲਸ ਅੜਿੱਕੇ

09/24/2022 2:31:52 AM

ਜ਼ੀਰਾ (ਸਤੀਸ਼ ਵਿਜ) : ਸੀ.ਆਈ.ਏ ਸਟਾਫ਼ ਜ਼ੀਰਾ ਪੁਲਸ ਵੱਲੋਂ ਹਲਕਾ ਜ਼ੀਰਾ ਅੰਦਰ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜ਼ੀਰਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਪੁਲਸ ਵੱਲੋਂ ਬੀਤੇ ਦਿਨੀਂ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ 10 ਮੋਟਰਸਾਈਕਲ ਤੇ ਇਕ ਮੋਬਾਇਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਪਾਸੋਂ ਹੋਰ ਖੁਲਾਸੇ ਹੋਣ ਦੀ ਉਮੀਦ ਵੀ ਜਤਾਈ ਜਾ ਰਹੀ।

ਇਹ ਵੀ ਪੜ੍ਹੋ : NH-44 'ਤੇ ਸ਼ੁਰੂ ਹੋਇਆ ਕਿਸਾਨਾਂ ਦਾ ਲੰਗਰ, 24 ਨੂੰ ਸੂਬੇ ਭਰ ਦੀਆਂ ਸੜਕਾਂ ਦਾ ਘਿਰਾਓ ਕਰਨ ਦੀ ਚਿਤਾਵਨੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News