ਅਸਲੇ ਸਣੇ ਇਨੋਵਾ ਗੱਡੀ 'ਚ ਘੁੰਮ ਰਹੇ 4 ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ ਮੁਲਜ਼ਮ
Saturday, Apr 22, 2023 - 08:34 AM (IST)
ਮਲੋਟ (ਜੁਨੇਜਾ)- ਪੰਜਾਬ ਸਰਕਾਰ ਵੱਲੋਂ ਗੈਰ-ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਕਾਊਂਟਰ ਇੰਟੈਲੀਜੈਂਸ ਅਤੇ ਐੱਸ. ਟੀ. ਐੱਫ. ਦੀਆਂ ਟੀਮਾਂ ਨੇ ਇਕ ਕਾਰਵਾਈ ਤਹਿਤ ਅਸਲੇ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਇਹ ਵਿਅਕਤੀ ਇਲਾਕੇ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ।
ਇਹ ਵੀ ਪੜ੍ਹੋ : ਮਾਣ ਵਾਲੀ ਗੱਲ: ਹੁਣ ਅਮਰੀਕਾ ਦੇ 17 ਸੂਬਿਆਂ ਦੇ ਸਕੂਲਾਂ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ
ਇਸ ਸਬੰਧੀ ਐੱਸ. ਟੀ. ਐੱਫ਼. ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਦੱਸਿਆ ਕਿ ਡੀ. ਐੱਸ. ਪੀ. ਨਵੀਨ ਕੁਮਾਰ ਪੀ.ਪੀ.ਐੱਸ. ਦੀ ਅਗਵਾਈ ਹੇਠ ਐੱਸ.ਆਈ. ਬਚਿੱਤਰ ਸਿੰਘ, ਏ. ਐੱਸ. ਆਈ. ਕੁਲਬੀਰ ਸਿੰਘ , ਹੈੱਡ ਕਾਂਸਟੇਬਲ ਰਾਜਪਾਲ ਸਿੰਘ, ਹੈੱਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਚਰਨਜੀਤ ਸਿੰਘ ਅਤੇ ਕਾਂਸਟੇਬਲ ਲਖਵਿੰਦਰ ਸਿੰਘ ਸਮੇਤ ਟੀਮ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਿਲਵਰ ਰੰਗ ਦੀ ਇਨੋਵਾ ਕਾਰ ਵਿਚ ਗੁਰਮੀਤ ਸਿੰਘ ਪਿੰਡ ਰੋੜਾਂਵਾਲੀ, ਗੁਰਜੀਤ ਸਿੰਘ ਬਠਿੰਡਾ, ਰਣਜੀਤ ਸਿੰਘ ਮਲੋਟ ਅਤੇ ਰਘੁਵੀਰ ਸਿੰਘ ਵਾਸੀ ਬਠਿੰਡਾ ਹਥਿਆਰਾਂ ਸਮੇਤ ਘੁੰਮ ਰਹੇ ਹਨ ਅਤੇ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ।
ਇਹ ਵੀ ਪੜ੍ਹੋ : ਅੰਨਪੂਰਨਾ ਪਰਬਤ ਤੋਂ ਸੁਰੱਖਿਅਤ ਕੱਢੀ ਗਈ ਭਾਰਤੀ ਪਰਬਤਾਰੋਹੀ ਬਲਜੀਤ ਕੌਰ ਨੂੰ ਹੋਇਆ ਕੋਰੋਨਾ
ਐੱਸ.ਟੀ. ਐੱਫ਼. ਦੀ ਟੀਮ ਨੇ ਕਾਊਂਟਰ ਇੰਟੈਲੀਜੈਂਸ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦਿਆਂ ਡਰੇਨ ਪੁਲ ਮਲੋਟ-ਡੱਬਵਾਲੀ ਰੋਡ ’ਤੇ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਕਾਬੂ ਕਰਕੇ ਇਕ ਪਿਸਤੌਲ ਦੇਸੀ 32 ਬੋਰ ਸਮੇਤ 5 ਜ਼ਿੰਦਾ ਕਾਰਤੂਸ, ਇਕ ਦੇਸੀ ਕੱਟਾ 32 ਬੋਰ 1 ਜ਼ਿੰਦਾ ਕਾਰਤੂਸ ਸਮੇਤ ਇਨੋਵਾ ਕਾਰ ਬਰਾਮਦ ਕੀਤੀ। ਇਸ ਸਬੰਧ ਵਿੱਚ ਉਕਤ ਦੋਸ਼ੀਆਂ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਪੁਲਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪਤੀ ਨਾਲ ਹਵਾ 'ਚ ਸਟੰਟ ਕਰ ਰਹੀ ਪਤਨੀ 30 ਫੁੱਟ ਤੋਂ ਹੇਠਾਂ ਡਿੱਗੀ, ਮਿਲੀ ਦਰਦਨਾਕ ਮੌਤ (ਵੀਡੀਓ)
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ਵਿਚ ਦਿਓ ਜਵਾਬ।