ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ ਅਤੇ ਮੋਟਰਸਾਈਕਲਾਂ ਸਮੇਤ 4 ਕਾਬੂ

Wednesday, Sep 27, 2023 - 01:05 PM (IST)

ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ ਅਤੇ ਮੋਟਰਸਾਈਕਲਾਂ ਸਮੇਤ 4 ਕਾਬੂ

ਬਟਾਲਾ/ਕਿਲਾ ਲਾਲ ਸਿੰਘ (ਸਾਹਿਲ, ਬੇਰੀ, ਭਗਤ) : ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਨ ਵਾਲੇ 4 ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਦਿਆਂ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਅਗਵਾਈ ਹੇਠ ਐੱਸ. ਆਈ. ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਡਾ ਢਿੱਲਵਾਂ ਵਿਖੇ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰ.ਪੀ.ਬੀ.06ਵੀ.6326 ’ਤੇ ਸਵਾਰ ਨੌਜਵਾਨ ਅਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਚੰਦੂਮੰਝ ਨੂੰ 5 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

ਇਸੇ ਤਰ੍ਹਾਂ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗੋਪੀ ਪੁੱਤਰ ਚਰਨ ਸਿੰਘ ਵਾਸੀ ਫੱਤੂਪੁਰ ਅਤੇ ਵਿਸ਼ਾਲ ਪੁੱਤਰ ਜੱਸਾ ਸਿੰਘ ਵਾਸੀ ਆਈਡੀਆ ਕਾਲੋਨੀ ਕਲਾਨੌਰ ਨੂੰ ਮੋਟਰਸਾਈਕਲ ਨੰ.ਪੀ.ਬੀ.58ਜੇ.0329 ’ਤੇ ਸਵਾਰ ਹੋ ਕੇ ਘਰੋਂ ਨਿਕਲਦਿਆਂ ਦੇਖ ਪਿੰਡ ਫੱਤੂਪੁਰ ਦੀ ਫਿਰਨੀ ’ਤੇ ਕੀਤੀ ਨਾਕਾਬੰਦੀ ਦੌਰਾਨ 40 ਗ੍ਰਾਮ ਹੈਰੋਇਨ, 5000 ਰੁਪਏ ਡਰੱਗ ਮਨੀ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਸਮੇਤ ਅੱਡਾ ਧਾਰੋਵਾਲੀ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰ.ਪੀ.ਬੀ.07ਏ.ਡਬਲਯੂ.3548 ’ਤੇ ਸਵਾਰ ਨੌਜਵਾਨ ਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸੰਗਤੂਵਾਲ ਨੂੰ 7 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਫੜੇ ਗਏ ਕਥਿਤ ਦੋਸ਼ੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਚ ਵੱਖ-ਵੱਖ ਮੁਕੱਦਮੇ ਇਨ੍ਹਾਂ ਖਿਲਾਫ ਦਰਜ ਕਰ ਦਿੱਤੇ ਗਏ ਹਨ। ਤਿੰਨੋ ਮੋਟਰਸਾਈਕਲਾਂ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ। ਜਦਕਿ ਨੌਜਵਾਨ ਸ਼ਰਨਬੀਰ ਸਿੰਘ ਉਰਫ ਗੋਪੀ ਪੁਲਸ ਨੂੰ ਪਹਿਲਾਂ ਵੀ ਦਰਜ ਹੋਏ ਮੁਕੱਦਮੇ ’ਚ ਲੋੜੀਂਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News