ਨਸ਼ੀਲੇ ਪਦਾਰਥਾਂ ਸਮੇਤ 4 ਗ੍ਰਿਫਤਾਰ

08/08/2017 6:50:11 AM

ਸੁਲਤਾਨਪੁਰ ਲੋਧੀ, (ਸੋਢੀ)- ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਮੋਠਾਂਵਾਲ ਦੇ ਇੰਚਾਰਜ ਏ. ਐੱਸ. ਆਈ. ਹਰਜੀਤ ਸਿੰਘ ਨੇ ਪਿੰਡ ਲਾਟੀਆਂਵਾਲ ਦੇ ਸ਼ਮਸ਼ਾਨਘਾਟ ਨੇੜੇ ਨਾਕਾ ਲਾ ਕੇ ਭੈੜੇ ਪੁਰਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਸੀ ਕਿ ਅਚਾਨਕ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 2 ਮੋਨੇ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਤਲਾਸ਼ੀ ਦੌਰਾਨ ਦੋਹਾਂ ਕੋਲੋਂ 2 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਇਸ ਸੰਬੰਧੀ ਉਕਤ ਦੋਵੇਂ ਨਸ਼ਾ ਸਮੱਗਲਰਾਂ ਮੇਜਰ ਸਿੰਘ ਪੁੱਤਰ ਮਿਲਖਾ ਸਿੰਘ ਤੇ ਅਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ (ਦੋਵੇਂ ਨਿਵਾਸੀ ਸ਼ਾਹਕੋਟ) ਨੂੰ ਗ੍ਰਿਫਤਾਰ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ। ਉਕਤ ਦੋਹਾਂ ਨੂੰ 8 ਅਗਸਤ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਹੋਰ ਪੁੱਛਗਿਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਤੋਂ ਇਸ ਦੌਰਾਨ ਹੈਰੋਇਨ ਦੇ ਮੁੱਖ ਸਮੱਗਲਰ ਬਾਰੇ ਵੱਡਾ ਖੁਲਾਸਾ ਹੋਣ ਦੀ ਸੰਭਾਵਨਾ ਹੈ। 
ਇਸੇ ਤਰ੍ਹਾਂ ਪੁਲਸ ਚੌਕੀ ਭੁਲਾਣਾ ਦੇ ਇੰਚਾਰਜ ਅਵਤਾਰ ਸਿੰਘ ਏ. ਐੱਸ. ਆਈ. ਵੱਲੋਂ ਖੈੜਾ ਦੋਨਾਂ ਨੇੜੇ ਨਾਕਾ ਲਾਇਆ ਹੋਇਆ ਸੀ ਕਿ ਬਿਹਾਰੀਪੁਰ ਵੱਲੋਂ ਆਉਂਦੇ ਨੌਜਵਾਨ ਤੀਰਥ ਸਿੰਘ ਉਰਫ ਮੰਗਾ ਪੁੱਤਰ ਦਵਿੰਦਰ ਸਿੰਘ ਪਿੰਡ ਸ਼ੇਰਪੁਰ ਦੋਨਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਥਾਣਾ ਮੁਖੀ ਸਰਬਜੀਤ ਸਿੰਘ ਨੇ ਹੋਰ ਮੋਟਰਸਾਈਕਲ ਤੇ ਦੇਸੀ ਸ਼ਰਾਬ ਦੀ ਇਕ ਪੇਟੀ ਲੈ ਕੇ ਆਉਂਦਾ ਰਣਜੀਤ ਸਿੰਘ ਉਰਫ ਸੰਨੀ ਪੁੱਤਰ ਬਲਵਿੰਦਰ ਸਿੰਘ ਪਿੰਡ ਸ਼ਤਾਬਗੜ੍ਹ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿਸ ਖਿਲਾਫ ਕੇਸ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਜੇਲ ਭੇਜ ਦਿੱਤਾ ਹੈ। ਇਸ ਸਮੇਂ ਇੰਸਪੈਕਟਰ ਸਰਬਜੀਤ ਸਿੰਘ ਨਾਲ ਏ. ਐੱਸ. ਆਈ. ਅਮਰਜੀਤ ਸਿੰਘ, ਮੁੱਖ ਮੁਣਸ਼ੀ ਬਲਕਾਰ ਸਿੰਘ ਤੇ ਹੌਲਦਾਰ ਅਮਰਜੀਤ ਸਿੰਘ ਰੀਡਰ ਐੱਸ. ਐੱਚ. ਓ. ਵੀ ਨਾਲ ਸਨ।


Related News