ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਸਬੰਧੀ ਬਿੱਲ ਸਣੇ 4 ਬਿੱਲ ਹੋਏ ਪਾਸ

Friday, Jul 01, 2022 - 03:58 PM (IST)

ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਸਬੰਧੀ ਬਿੱਲ ਸਣੇ 4 ਬਿੱਲ ਹੋਏ ਪਾਸ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਸਰਕਾਰ ਵਲੋਂ ਚਾਰ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਚਰਚਾ ਤੋਂ ਬਾਅਦ ਸਰਵਸੰਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਵਿਚ ਵਿਧਾਇਕਾਂ ਨੂੰ ਮਿਲਣ ਵਾਲੀ ਪੈਨਸ਼ਨ ਦੇ ਨਿਯਮਾਂ ਵਿਚ ਬਦਲਾਅ ਸਬੰਧੀ ਬਿੱਲ ਵੀ ਸ਼ਾਮਲ ਸੀ, ਜਿਸ ’ਤੇ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਝੜਪ ਹੋਈ ਤੇ ਭਗਵੰਤ ਮਾਨ ਨੇ ਤਿੱਖੇ ਤੇਵਰ ਦਿਖਾਉਂਦਿਆਂ ਬਾਜਵਾ ਨੂੰ ਜਵਾਬ ਦਿੱਤੇ। 

ਇਹ ਵੀ ਪੜ੍ਹੋ- ਲਾਧੂਕਾ ਮਾਇਨਰ ਦਾ ਤੀਜੀ ਵਾਰ ਪਾੜ ਪੈਣ ਕਾਰਨ 50 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ , ਕਿਸਾਨਾਂ ਨੇ ਦਿੱਤਾ ਧਰਨਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ‘ਦੀ ਪੰਜਾਬ ਸਟੇਟ ਲੈਜਿਸਟਲੇਚਰ ਮੈਂਬਰਜ਼ (ਪੈਨਸ਼ਨ ਐਂਡ ਮੈਡੀਕਲ ਫੈਸਲਿਟੀਜ਼ ਰੈਗੂਲੇਸ਼ਨ) ਅਮੈਂਡਮੈਂਟ ਬਿਲ 2022’ ਪੇਸ਼ ਕੀਤਾ ਗਿਆ, ਜਿਸ ਵਿਚ ਵਿਵਸਥਾ ਕੀਤੀ ਗਈ ਹੈ ਕਿ ਵਿਧਾਇਕ ਰਹੇ ਹਰ ਮੈਂਬਰ ਨੂੰ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਤੇ ਮਹਿੰਗਾਈ ਭੱਤਾ ਅਦਾ ਕੀਤੇ ਜਾਵੇਗਾ। ਭਾਵੇਂ ਹੀ ਉਹ ਕਿੰਨੀ ਵਾਰ ਵੀ ਵਿਧਾਇਕ ਰਿਹਾ ਹੋਵੇ। ਇਸ ਦੇ ਨਾਲ ਹੀ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਵਿਧਾਇਕਾਂ ਨੂੰ 65, 75 ਤੇ 80 ਸਾਲ ਦੀ ਉਮਰ ’ਤੇ ਕ੍ਰਮਵਾਰ 5, 10 ਤੇ 15 ਫੀਸਦੀ ਵਾਧਾ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News