ਪੁਲਸ ਦੀਆਂ ਕੋਸ਼ਿਸ਼ਾਂ ਨੂੰ ਲੱਗੇ ਰੰਗ, ਸੈਮੀਨਾਰਾਂ ਤੋਂ ਪ੍ਰੇਰਿਤ ਹੋ ਕੇ 4 ਨੌਜਵਾਨਾਂ ਨੇ ਲਿਆ ਨਸ਼ਾ ਛੱਡਣ ਦਾ ਪ੍ਰਣ

Tuesday, Jul 23, 2024 - 03:37 PM (IST)

ਪੁਲਸ ਦੀਆਂ ਕੋਸ਼ਿਸ਼ਾਂ ਨੂੰ ਲੱਗੇ ਰੰਗ, ਸੈਮੀਨਾਰਾਂ ਤੋਂ ਪ੍ਰੇਰਿਤ ਹੋ ਕੇ 4 ਨੌਜਵਾਨਾਂ ਨੇ ਲਿਆ ਨਸ਼ਾ ਛੱਡਣ ਦਾ ਪ੍ਰਣ

ਭਵਾਨੀਗੜ੍ਹ (ਕਾਂਸਲ): ਸਥਾਨਕ ਪੁਲਸ ਵੱਲੋਂ ਜ਼ਿਲ੍ਹਾ ਪੁਲਸ ਮੁੱਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਤੇ ਸਬ ਡਵੀਜ਼ਨ ਦੇ ਡੀ.ਐੱਸ.ਪੀ ਗੁਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਪਿੰਡਾਂ ’ਚ ਲਗਾਏ ਜਾ ਰਹੇ ਜਾਗਰੂਕਤਾਂ ਸੈਮੀਨਰਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਚਾਰ ਨੌਜਵਾਨਾਂ ਵੱਲੋਂ ਨਸ਼ਿਆਂ ਦਾ ਤਿਆਗ ਕਰਨ ਦਾ ਪ੍ਰਣ ਲਿਆ ਗਿਆ। ਜਿਨ੍ਹਾਂ ਨੂੰ ਪੁਲਸ ਵੱਲੋਂ ਇਲਾਜ਼ ਲਈ ਘਾਬਦਾਂ ਵਿਖੇ ਮੁੜ ਬਸੇਵਾ ਕੇਂਦਰ ਵਿਖੇ ਭਰਤੀ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - 4 ਹਜ਼ਾਰ ਰੁਪਏ ਸਸਤਾ ਹੋ ਗਿਆ ਸੋਨਾ, ਬਜਟ 'ਚ ਵਿੱਤ ਮੰਤਰੀ ਦੇ ਐਲਾਨ ਮਗਰੋਂ ਘਟੀਆਂ ਕੀਮਤਾਂ

ਇਸ ਸਬੰਧੀ ਅੱਜ ਸਥਾਨਕ ਪੁਲਸ ਸਟੇਸ਼ਨ ਵਿਖੇ ਕੀਤੀ ਗਈ ਪ੍ਰੈੱਸ ਕਾਨਫੰਰਸ ਦੌਰਾਨ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਦੇ ਡੀ.ਐਸ.ਪੀ ਗੁਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਨੌਜਵਾਨਾਂ ਅੰਦਰ ਨਸ਼ਿਆਂ ਦਾ ਰੁਝਾਨ ਕਾਫ਼ੀ ਜ਼ਿਆਦਾ ਵੱਧ ਚੁੱਕਿਆਂ ਤੇ ਖਾਸ਼ ਕਰ ਹੈਰੋਇਨ ਦੇ ਨਸ਼ੇ ਦੀਆਂ ਜੜ੍ਹਾਂ ਕਾਫ਼ੀ ਡੂੰਘੀਆਂ ਫੈਲ ਚੁੱਕੀਆਂ ਹਨ ਤੇ ਹੈਰੋਇਨ ਦੇ ਨਸ਼ੇ ਦੇ ਆਦੀ ਨੌਜਵਾਨ ਇਸ ਦੀ ਓਵਰਡੋਜ਼ ਨਾਲ ਆਪਣੀ ਜਾਨ ਤੋਂ ਹੱਥ ਧੋ ਰਹੇ ਹਨ। ਜਿਸ ਕਾਰਨ ਇਨ੍ਹਾਂ ਦੇ ਪਰਿਵਾਰਾਂ ਦੀ ਹਾਲਤ ਵੀ ਬਹੁਤ ਮਾੜੀ ਹੁੰਦੀ ਜਾ ਰਹੀ ਹੈ। ਜਿਸ ਨੂੰ ਗੰਭੀਰਤਾਂ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵੱਲੋਂ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਖ਼ਤੀ ਨਾਲ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਪੁਲਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਿੰਡਾਂ ’ਚ ਕਮੇਟੀਆਂ ਦਾ ਗੰਠਨ ਕਰਕੇ ਜਾਗਰੂਕਤਾਂ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਇਸ ਦਲਦਲ ’ਚ ਫਸੇ ਨੌਜਵਾਨਾਂ ਦਾ ਅੰਤ ਮਾੜਾ ਹੈ ਪਰ ਜੇਕਰ ਸਮਾਂ ਸਿਰ ਕੋਈ ਨੌਜਵਾਨ ਇਸ ਨਸ਼ੇ ਦਾ ਤਿਆਗ ਕਰਕੇ ਆਪਣਾ ਇਲਾਜ਼ ਕਰਵਾਉਂਦਾ ਹੈ ਤਾਂ ਉਸ ਦੀ ਜਾਨ ਬਚਣ ਦੇ ਨਾਲ ਨਾਲ ਪਰਿਵਾਰ ਵੀ ਉਜਾੜੇ ਤੋਂ ਬਚ ਸਕਦਾ ਹੈ। ਇਸ ਤਰ੍ਹਾਂ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਪਿਆਰ ਨਾਲ ਪ੍ਰੇਰਿਤ ਕਰਕੇ ਇਸ ਦਲਦਲ ’ਚੋਂ ਬਾਹਰ ਕੱਢਿਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - 7.75 ਲੱਖ ਤਕ ਇਨਕਮ ਟੈਕਸ ਫ਼ਰੀ, ਜਾਣੋ ਬਜਟ 'ਚ ਹੋਰ ਕੀ-ਕੀ ਮਿਲੀ ਰਾਹਤ

ਅਧਿਕਾਰੀਆਂ ਨੇ ਦੱਸਿਆ ਕਿ ਇਲਾਜ ਲਈ ਸਹਾਮਣੇ ਆਉਣ ਵਾਲੇ ਨੌਜਵਾਨਾਂ ਨੂੰ ਘਾਬਦਾਂ ਵਿਖੇ ਸਥਿਤ ਮੁੜ ਬਸੇਵਾ ਕੇਂਦਰ ਵਿਖੇ ਭਰਤੀ ਕਰਵਾਇਆ ਜਾਂਦਾ ਹੈ। ਜਿਥੇ ਬਹੁਤ ਹੀ ਸੰਚਾਰੂ ਢੰਗ ਨਾਲ ਨੌਜਵਾਨਾਂ ਦਾ ਇਲਾਜ਼ ਕਰਨ ਦੇ ਨਾਲ ਨਾਲ ਪ੍ਰੈਕਿਟੀਕਲ ਤੌਰ ’ਤੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਅੱਗੇ ਚੰਗੀ ਜਿੰਦਗੀ ਜਿਉਣ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ। ਜਿਥੇ ਖਾਣਾ ਪੀਣਾ ਤੇ ਇਲਾਜ਼ ਸਭ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਇਸ ਮੁੜ ਬਸੇਵਾ ਕੇਂਦਰ ਅੰਦਰ ਨਸ਼ੇ ਛੱਡਣ ਵਾਲੇ ਨੌਜਵਾਨਾਂ ਨਾਲ ਕੋਈ ਵੀ ਕੁੱਟਮਾਰ ਜਾ ਬਦਸਲੂਕੀ ਨਹੀਂ ਕੀਤੀ ਜਾਂਦੀ ਇਹ ਸਭ ਅਫ਼ਵਾਹਾਂ ਹਨ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ’ਚ ਧਕੇਲਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੀ ਪੁਲਸ ਵੱਲੋਂ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਇਸ ਮੌਕੇ ਨਸ਼ਾ ਛੱਡਣ ਲਈ ਤਿਆਰ ਹੋਏ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪੁਲਸ ਤੇ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News