ਖਡੂਰ ਸਾਹਿਬ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ 4 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

Friday, May 10, 2024 - 12:04 PM (IST)

ਖਡੂਰ ਸਾਹਿਬ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ 4 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

ਤਰਨਤਾਰਨ (ਰਮਨ)- ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰੀਕ੍ਰਿਆ ਜਾਰੀ ਹੈ। ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 4 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਕੁਲਬੀਰ ਸਿੰਘ ਜ਼ੀਰਾ ਤੇ ਸ਼੍ਰੀਮਤੀ ਮਨਮੀਤ ਕੌਰ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਅਤੇ ਹਰਜਿੰਦਰ ਸਿੰਘ ਤੇ ਅਜੀਤ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਇਹ ਵੀ ਪੜ੍ਹੋ- 'ਆਪ' ਦੇ ਬਲਾਕ ਇੰਚਾਰਜ 'ਤੇ ਤਿੰਨ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ, ਘਟਨਾ cctv 'ਚ ਕੈਦ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਰਿਟਰਨਿੰਗ ਅਫਸਰ ਨੇ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 14 ਮਈ, 2024 ਤੱਕ ਨਿਰਧਾਰਿਤ ਦਿਨਾਂ ਦੌਰਾਨ ਸਵੇਰੇ 11.00 ਵਜੇ ਤੋਂ ਸਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਸੰਦੀਪ ਕੁਮਾਰ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜਯੰਤੀ (10 ਮਈ, 2024) ਵਾਲੇ ਦਿਨ ਨੈਗੋਸੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News