ਰਾਜਪੁਰਾ ''ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ ਦਾ SC ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

Saturday, Nov 06, 2021 - 04:10 PM (IST)

ਰਾਜਪੁਰਾ ''ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ ਦਾ SC ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਪੁਰਾ ਦੀ ਢੇਹਾ ਬਸਤੀ 'ਚ ਡਾਇਰੀਆ ਕਾਰਨ 4 ਬੱਚਿਆਂ ਦੀ ਹੋਈ ਮੌਤ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਨੇ ਜਿੱਥੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ, ਉੱਥੇ ਹੀ ਬਸਤੀ ਵਿਚ ਪੀਣਯੋਗ ਸਾਫ਼ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ : ਅਕਾਲੀ ਕਾਰਕੁੰਨ ਬੈਰੀਕੇਡ ਤੋੜ CM ਚੰਨੀ ਦੀ ਰਿਹਾਇਸ਼ ਨੇੜੇ ਪੁੱਜੇ, ਪੁਲਸ ਨੇ ਕੀਤਾ ਲਾਠੀਚਾਰਜ (ਤਸਵੀਰਾਂ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਪਟਿਆਲਾ ਇੰਚਾਰਜ ਮੈਂਬਰ ਪਰਮਜੀਤ ਕੌਰ ਨੇ ਦੱਸਿਆ ਕਿ ਰਾਜਪੁਰਾ ਦੀ ਢੇਹਾ ਬਸਤੀ ਵਿੱਚ ਦੂਸ਼ਿਤ ਪਾਣੀ ਨਾਲ ਡਾਇਰੀਆ ਹੋਣ 'ਤੇ ਗਰੀਬ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ 4 ਬੱਚਿਆਂ ਦੀ ਮੌਤ ਦਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ, ਪਟਿਆਲਾ ਸੰਦੀਪ ਹੰਸ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਸਾਫ਼ ਪਾਣੀ ਦੇ ਪ੍ਰਬੰਧ ਲਈ ਪੱਕੇ ਪਾਣੀ ਦੇ ਕੁਨੈਕਸ਼ਨ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਅੱਜ ਵੀ 'ਕੈਪਟਨ' ਦੀ ਸਰਦਾਰੀ ਬਰਕਰਾਰ, ਚੰਨੀ ਸਰਕਾਰ ਲਈ ਖੜ੍ਹੀ ਹੋ ਰਹੀ ਵੱਡੀ ਚਿਤਾਵਨੀ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨ ਨੇ ਬਸਤੀ ਦਾ ਨਾਮ ਵੀ ਜਾਤੀਸੂਚਕ ਤੋਂ ਬਦਲ ਕੇ ਹੋਰ ਨਾਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News