4 ਬੱਚਿਆਂ ਦੇ ਪਿਤਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖੁਦਕੁਸ਼ੀ

Monday, Apr 19, 2021 - 03:27 PM (IST)

4 ਬੱਚਿਆਂ ਦੇ ਪਿਤਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ) - ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ 4 ਬੱਚਿਆਂ ਦੇ ਪਿਤਾ ਅਤੇ ਭੱਠਾ ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਿੰਦਰ ਸਿੰਘ 32 ਸਾਲ ਨਿਵਾਸੀ ਸਿੰਘਾਵਾਲਾ ਹਾਲ ਆਬਾਦ ਜਲਾਲਾਬਾਦ ਤੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਲੁਟੇਰਿਆਂ ਨੇ ਰੂਪੋਵਾਲੀ ਖੁਰਦ ਦੇ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਕਿਰਚ ਮਾਰ ਕੀਤਾ ਕਤਲ

ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ’ਤੇ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਮ੍ਰਿਤਕ ਦੀ ਪਤਨੀ ਰਾਣੀ ਤੇ ਹੋਰਨਾਂ ਲੋਕਾਂ ਤੋਂ ਇਸ ਮਾਮਲੇ ਸਬੰਧੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੂੰ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਪਿਛਲੇ 6 ਮਹੀਨਿਆਂ ਤੋਂ ਪ੍ਰੇਸ਼ਾਨ ਸੀ, ਜਿਸ ਕਰਕੇ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਦੱਸ ਦੇਈਏ ਕਿ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ 174 ਦੇ ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਟਰਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 


author

rajwinder kaur

Content Editor

Related News