4,00,00,000 ਦੀ ਫਿਰੌਤੀ ਮਾਮਲੇ ''ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ

Saturday, Jul 18, 2026 - 09:31 AM (IST)

4,00,00,000 ਦੀ ਫਿਰੌਤੀ ਮਾਮਲੇ ''ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ

ਹੁਸ਼ਿਆਰਪੁਰ : ਪੰਜਾਬ ਪੁਲਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਟੇਸ਼ਨ ਹਾਊਸ ਅਫਸਰ (ਐੱਸ.ਐੱਚ.ਓ) ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਨਾਗਰਾ 'ਤੇ ਅਮਰੀਕਾ ਵਿੱਚ ਐਫਬੀਆਈ ਦੇ ਆਪ੍ਰੇਸ਼ਨ ਹਾਰਡ ਬੇਲ ਵਿੱਚ ਇੱਕ ਪਰਿਵਾਰ ਤੋਂ ₹4 ਕਰੋੜ ਦੀ ਮੰਗ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਐੱਸ.ਐੱਚ.ਓ ਨਾਗਰਾ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। 

ਮਿਲੀ ਜਾਣਕਾਰੀ ਮੁਤਾਬਕ ਐਫਬੀਆਈ ਦੁਆਰਾ ਕੀਤੇ ਗਏ ਆਪ੍ਰੇਸ਼ਨ ਹਾਰਡਬਾਲ ਵਿੱਚ ਨਾਗਰਾ ਦਾ ਨਾਮ ਇੱਕ ਅੰਤਰਰਾਸ਼ਟਰੀ ਨੈੱਟਵਰਕ ਵਿੱਚ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਤੋਂ ਜਬਰੀ ਵਸੂਲੀ ਦੇ ਸਬੰਧ ਵਿੱਚ ਵੀ ਆਇਆ ਸੀ। ਡੀਆਈਜੀ ਨਵੀਨ ਸਿੰਗਲਾ ਨੇ ਨਾਗਰਾ ਨੂੰ ਲਾਈਨ 'ਤੇ ਰੱਖਿਆ ਅਤੇ ਜਾਂਚ ਸੁਪਰਡੈਂਟ ਆਫ਼ ਪੁਲਸ ਵਿਨੀਤ ਅਹਿਲਾਵਤ ਨੂੰ ਸੌਂਪ ਦਿੱਤੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਨਾਗਰਾ ਵਿਰੁੱਧ ਸ਼ੁੱਕਰਵਾਰ ਦੇਰ ਰਾਤ ਨੂੰ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਐਫਬੀਆਈ ਨੇ ਹਾਲ ਹੀ ਵਿੱਚ ਕੁਝ ਮਹੱਤਵਪੂਰਨ ਦਾਅਵੇ ਕੀਤੇ ਹਨ। ਇਨ੍ਹਾਂ ਦੋਸ਼ਾਂ ਵਿੱਚ ਅਮਰੀਕਾ ਵਿੱਚ ਇੱਕ ਪਰਿਵਾਰ ਤੋਂ ਕਥਿਤ ਤੌਰ 'ਤੇ ਜਬਰਦਸਤੀ ਵਸੂਲੀ ਅਤੇ ਵੱਡੀ ਰਕਮ ਦੀ ਮੰਗ ਕਰਨਾ ਸ਼ਾਮਲ ਹੈ। ਅਮਰੀਕਾ ਵਿੱਚ, ਐਫਬੀਆਈ ਨੇ ਇੱਕ ਪੰਜਾਬ ਪੁਲਸ ਸਟੇਸ਼ਨ ਅਫਸਰ (ਐਸਐਚਓ) ਨੂੰ ਜਬਰਦਸਤੀ ਲਈ ਨਾਮਜ਼ਦ ਕੀਤਾ ਗਿਆ ਸੀ। ਆਪ੍ਰੇਸ਼ਨ 'ਹਾਰਡ ਬਾਲ' ਵਿੱਚ ਵਿਦੇਸ਼ੀ ਏਜੰਸੀਆਂ ਨੂੰ ਪਤਾ ਲੱਗਾ ਕਿ ਬਹੁਤ ਸਾਰੇ ਗੈਂਗਸਟਰਾਂ ਅਤੇ ਪੁਲਸ ਵਾਲਿਆਂ ਵਿਚਕਾਰ ਗਠਜੋੜ ਹੈ ਅਤੇ ਉਹ ਮਿਲ ਕੇ ਲੋਕਾਂ ਤੋਂ ਪੈਸੇ ਵਸੂਲਦੇ ਹਨ।


author

rajwinder kaur

Content Editor

Related News