ਸਕੂਲਾਂ ''ਚ 4 ਦਿਨਾਂ ਦੀਆਂ ਛੁੱਟੀਆਂ, ਅੰਮ੍ਰਿਤਸਰ ਦੇ DC ਨੇ ਜਾਰੀ ਕੀਤੇ ਹੁਕਮ, ਬੱਚਿਆਂ ਦੀਆਂ ਲੱਗੀਆਂ ਮੌਜਾਂ
Wednesday, Aug 26, 2026 - 03:38 PM (IST)
ਅੰਮ੍ਰਿਤਸਰ (ਨੀਰਜ) : ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਿਤ 18 ਸਕੂਲਾਂ ’ਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਮਤਲਬ ਕਿ 4 ਦਿਨ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦੋਂ ਕਿ 30 ਅਗਸਤ ਨੂੰ ਐਤਵਾਰ ਦੀ ਛੁੱਟੀ ਰਹੇਗੀ। ਇਹ ਹੁਕਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਚਾਂਦੀ ਦੇ ਸਿੱਕਿਆਂ ਨਾਲ ਭਰਿਆ 'ਕੁੱਜਾ' ਲੱਭਿਆ, ਲੋਕਾਂ ਦੀ ਭੀੜ ਹੋ ਗਈ ਇਕੱਠੀ
ਇਨ੍ਹਾਂ ਹੁਕਮਾਂ ਤਹਿਤ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ. ਟੀ. ਬੀ. ਸਕੂਲ ਬਾਬਾ ਬਕਾਲਾ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ’ਚ ਛੁੱਟੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅੱਜ ਲੱਗੇਗਾ 'ਖੰਡ ਦਾ ਲੰਗਰ!' ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
