ਜਲੰਧਰ ਵਿਚ ਕੋਰੋਨਾ ਕਾਰਣ 4 ਦੀ ਮੌਤ, 345 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Wednesday, Apr 07, 2021 - 10:01 PM (IST)

ਜਲੰਧਰ (ਰੱਤਾ)- ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਰੋਜ਼ਾਨਾ ਕੋਰੋਨਾ ਕੇਸਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਵਲੋਂ ਸਖ਼ਤ ਇੰਤਜ਼ਾਮ ਵੀ ਕੀਤੇ ਗਏ ਹਨ ਇਸ ਦੇ ਬਾਵਜੂਦ ਕੇਸਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਬੁੱਧਵਾਰ ਨੂੰ ਕੋਰੋਨਾ ਕਾਰਣ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 345 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਵੱਡੀ ਚਿੰਤਾ ਵਾਲੀ ਗੱਲ ਹੈ।