ਪਾਕਿਸਤਾਨ ਤੋਂ ਮੰਗਵਾਈ 20 ਕਰੋੜ ਦੀ ਹੈਰੋਇਨ ਸਣੇ 4 ਨਸ਼ਾ ਸਮੱਗਲਰ ਗ੍ਰਿਫ਼ਤਾਰ

Wednesday, May 15, 2024 - 01:12 PM (IST)

ਪਾਕਿਸਤਾਨ ਤੋਂ ਮੰਗਵਾਈ 20 ਕਰੋੜ ਦੀ ਹੈਰੋਇਨ ਸਣੇ 4 ਨਸ਼ਾ ਸਮੱਗਲਰ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ, ਰਾਜੇਸ਼ ਢੰਡ) – ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕਰੀਬ ਚਾਰ ਕਿਲੋ ਹੈਰੋਇਨ ਦੇ ਨਾਲ ਚਾਰ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਗੁਰਪ੍ਰੀਤ ਸਿੰਘ ਐੱਸ. ਪੀ. ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਤੜ (ਫਿਰੋਜ਼ਪੁਰ) ਨੂੰ ਕਾਰ ’ਤੇ ਆਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 2 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਨੇ ਦੱਸਿਆ ਕਿ ਐੱਸ. ਟੀ. ਐੱਫ. ਵੱਲੋਂ ਗੁਰਜੰਟ ਸਿੰਘ ਉਰਫ ਲਾਲੀ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੁੱਤੀ ਵਾਲਾ ਬਸੇ ਅਰਸ਼ਦੀਪ ਉਰਫ ਅਰਸ਼ ਪੁੱਤਰ ਕੇਵਲ ਸਿੰਘ ਵਾਸੀ ਮਡਰ ਰੋਡ ਬਾਬਾ ਜੀਵਨ ਸਿੰਘ ਮੁਹੱਲਾ ਹਰਿਕੇ ਪੱਤਣ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ. ਟੀ. ਐੱਫ. ਵੱਲੋਂ ਹਰਪ੍ਰੀਤ ਸਿੰਘ ਉਰਫ ਬੱਗਾ ਪੁੱਤਰ ਗੁਰਬਚਨ ਸਿੰਘ ਵਾਸੀ ਅੱਕੂ ਵਾਲਾ ਹਿਠਾੜ ਥਾਣਾ ਆਰਿਫਕੇ (ਫਿਰੋਜ਼ਪੁਰ) ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਉਨ੍ਹਾਂ ਨੇ ਦੱਸਿਆ ਕਿ ਇਹ ਸਾਰੇ ਨਸ਼ਾ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਸਨ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਦੇ ਸਨ। ਪੁਲਸ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪਾਸੋਂ ਪੁੱਛਕਿਸ਼ ਕੀਤੀ ਜਾ ਰਹੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News