ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਬਜ਼ੁਰਗਾਂ ਦੀ ਮੌਤ, 15 ਨਵੇਂ ਪਾਜ਼ੇਟਿਵ

Monday, Dec 28, 2020 - 11:47 PM (IST)

ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਬਜ਼ੁਰਗਾਂ ਦੀ ਮੌਤ, 15 ਨਵੇਂ ਪਾਜ਼ੇਟਿਵ

ਪਟਿਆਲਾ,(ਪਰਮੀਤ)- ਜ਼ਿਲ੍ਹੇ ’ਚ 15 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚੋਂ ਪ੍ਰਾਪਤ 710 ਦੇ ਕਰੀਬ ਰਿਪੋਰਟਾਂ ’ਚੋਂ 15 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15,673 ਹੋ ਗਈ ਹੈ। ਅੱਜ 26 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14,947 ਹੋ ਗਈ ਹੈ। ਅੱਜ ਜ਼ਿਲੇ ’ਚ 4 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਮੌਤਾਂ ਦੀ ਗਿਣਤੀ 474 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 252 ਹੈ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ’ਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ ’ਚ ਕੋਵਿਡ ਪਾਜ਼ੇਟਿਵ 4 ਬਜ਼ੁਰਗਾਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ 3 ਦੀ ਉਮਰ 80 ਸਾਲ ਤੋਂ ਉੱਪਰ ਹੈ। ਪਹਿਲਾ ਮ੍ਰਿਤਕ ਪਟਿਆਲਾ ਸ਼ਹਿਰ ਦੇ ਪੁਰਾਣਾ ਬਿਸ਼ਨ ਨਗਰ ਦੇ ਰਹਿਣ ਵਾਲਾ 88 ਸਾਲਾ ਬਜ਼ੁਰਗ ਜੋ ਕਿ ਦਿਲ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਨਿੱਜੀ ਹਸਪਤਾਲ ’ਚ ਦਾਖਲ ਸੀ। ਦੂਜਾ ਗੁਰੂ ਹਰਸਹਾਏ ਕਾਲੋਨੀ ਦਾ ਰਹਿਣ ਵਾਲਾ 86 ਸਾਲਾ ਬਜ਼ੁਰਗ ਜੋ ਕਿ ਦਿਲ ਦੀ ਬੀਮਾਰੀ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ। ਤੀਜਾ ਬਲਾਕ ਹਰਪਾਲਪੁਰ ਦੇ ਪਿੰਡ ਖਾਨਪੁਰ ਦੇ ਰਹਿਣ ਵਾਲੇ 60 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ। ਚੌਥੀ ਬਲਾਕ ਕੋਲੀ ਦੇ ਰਣਬੀਰਪੁਰਾ ਪਿੰਡ ਦੀ ਰਹਿਣ ਵਾਲੀ 80 ਸਾਲ ਵਧ ਉਮਰ ਦੀ ਔਰਤ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਸੀ।       

ਕੋਵਿਡ ਜਾਂਚ ਲਈ 1435 ਸੈਂਪਲ ਲਏ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 1435 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਹੋਤਰਾ ਨੇ ਦੱਸਿਆ ਕਿ ਕੋਵਿਡ ਜਾਂਚ ਸਬੰਧੀ 2,83,479 ਸੈਂਪਲ ਲਏ ਜਾ ਚੁਕੇ ਹਨ। ਇਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 15,673 ਕੋਵਿਡ ਪਾਜ਼ੇਟਿਵ, 2,66,076 ਨੈਗੇਟਿਵ ਅਤੇ ਲਗਭਗ 1330 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 15673

ਠੀਕ ਹੋਏ 14947

ਐਕਟਿਵ 252

ਮੌਤਾਂ 474


author

Bharat Thapa

Content Editor

Related News