ਪੰਜਾਬ ਦੇ ਚਾਰ ਸਾਬਕਾ ਵਜ਼ੀਰ ਅੱਜ-ਕੱਲ ਜੇਲ੍ਹ ਯਾਤਰਾ ’ਤੇ!

Wednesday, Jun 08, 2022 - 04:50 PM (IST)

ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੌਰਾਨ ਪੰਜਾਬ ਦੇ ਚਾਰ ਸਾਬਕਾ ਕੈਬਨਿਟ ਮੰਤਰੀ ਅੱਜ-ਕੱਲ ਵੱਖ-ਵੱਖ ਮਾਮਲਿਆਂ 'ਚ ਜੇਲ੍ਹ ਯਾਤਰਾ ’ਤੇ ਹਨ।  ਇਨ੍ਹਾਂ 'ਚ ਬਿਕਰਮਜੀਤ ਸਿੰਘ ਮਜੀਠੀਆ ਕਥਿਤ ਤੌਰ ’ਤੇ ਡਰੱਗ ਮਾਮਲੇ 'ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਪਿਛਲੇ ਚਾਰ ਮਹੀਨੇ ਤੋਂ ਜੇਲ੍ਹ ਯਾਤਰਾ ’ਤੇ ਹਨ।

ਇਹ ਵੀ ਪੜ੍ਹੋ : ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ 'ਤੇ ਚਰਚਾ ਸੰਭਵ

ਇਸੇ ਤਰ੍ਹਾਂ 34 ਸਾਲ ਪੁਰਾਣੇ ਐਕਸੀਡੈਂਟ ਮਾਮਲੇ ’ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਪਿਛਲੇ 20 ਦਿਨਾਂ ਤੋਂ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸ਼ਜਾ ਲਈ ਬੰਦ ਹੋ ਚੁੱਕੇ ਹਨ, ਜਦੋਂ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਨੇ ਖ਼ੁਦ ਆਪਣੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਸਿਹਤ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਸਾਧੂ ਸਿੰਘ ਧਰਮਸੌਤ ਦੀਆਂ ਜਾਇਦਾਦਾਂ ਦੀ ਜਾਂਚ ਸ਼ੁਰੂ, ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ

ਉਹ ਵੀ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਕ ਹੋਰ ਕਾਂਗਰਸ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਾਬੂ ਕਰ ਲਿਆ ਹੈ, ਜੋ ਅੱਜ-ਕੱਲ੍ਹ ਪੁਲਸ ਰਿਮਾਂਡ ’ਤੇ ਹਨ, ਜਦੋਂ ਕਿ ਇਕ ਹੋਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਪਰੋਕਤ ਮੰਤਰੀ ਨਾਲ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸ਼ਾਮਲ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਦੀ ਭਾਲ ਪੁਲਸ ਕਰ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News