ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ

Tuesday, Aug 11, 2026 - 10:55 AM (IST)

ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ

ਫਿਰੋਜ਼ਪੁਰ (ਕੁਮਾਰ) : ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਸ ਨੇ 4 ਭਗੌੜਿਆਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਭਗੌੜਿਆਂ ਦੀ ਸਬੰਧਿਤ ਮੁਕੱਦਮਿਆਂ ’ਚ ਗ੍ਰਿਫ਼ਤਾਰੀ ਪਾਈ ਗਈ।

ਉਨ੍ਹਾਂ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਭਗੌੜਿਆਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News