ਬਟਾਲਾ ਨੇੜਲੇ ਪੁਰੀਆਂ ਪਿੰਡ ਤੋਂ 4 ਹੈਂਡ ਗ੍ਰਨੇਡ ਬਰਾਮਦ
Saturday, Aug 23, 2025 - 02:11 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)-ਥਾਣਾ ਸਦਰ ਬਟਾਲਾ ਦੀ ਪੁਲਸ ਵੱਲੋਂ ਨਜ਼ਦੀਕੀ ਪਿੰਡ ਪੁਰੀਆਂ ਤੋਂ 4 ਹੈਂਡ ਗ੍ਰਨੇਡ ਬਰਾਮਦ ਕੀਤੇ ਜਾਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦਾ ਇਕ ਵਿਅਕਤੀ ਪਿੰਡ ਦੇ ਬਾਹਰ ਬਣੀ ਪੀਰ ਦੀ ਜਗ੍ਹਾ ਦੇ ਨਜ਼ਦੀਕ ਇਕ ਖਾਲੀ ਪਲਾਟ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਪਲਾਸਟਿਕ ਦੇ ਤੱਪੜ ’ਚ ’ਚ ਕੁਝ ਸ਼ੱਕੀ ਵਸਤੂ ਮਿਲੀ। ਉਸ ਨੇ ਇਸ ਬਾਰੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ, ਜਿਸ ਨੇ ਪੁਲਸ ਨੂੰ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਹੋਟਲ 'ਚ ਮੁੰਡੇ ਤੇ ਕੁੜੀਆਂ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਉਧਰ ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ ਨੇ ਕਿਹਾ ਕਿ 4 ਹੈਂਡ ਗ੍ਰਨੇਡ ਬਰਾਮਦ ਕਰ ਲਏ ਗਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਸਥਾਰ ਨਾਲ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਐੱਸ. ਐੱਸ. ਪੀ. ਨੇ ਹੈਂਡ ਗ੍ਰਨੇਡ ਜ਼ਿੰਦਾ ਹੋਣ ਜਾਂ ਨਾ ਹੋਣ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਦਾ ਖੁਲਾਸਾ ਜਲਦ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਪੁਲਸ ਨੇ ਪਿੰਡ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਛਾਣਬੀਨ ਕੀਤੀ ਗਈ। ਉਧਰ ਪੁਲਸ ਨੇ ਬੰਬ ਡਿਫਿਊਜ਼ਰ ਟੀਮ ਨੂੰ ਵੀ ਸੂਚਿਤ ਕਰ ਦਿੱਤਾ ਅਤੇ ਆਸ-ਪਾਸ ਦੇ ਪਿੰਡਾਂ ’ਚ ਸਖਤ ਨਾਕਾਬੰਦੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8