ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ

Monday, Sep 20, 2021 - 04:03 PM (IST)

ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ

ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਆਈ ਤਾਂ ਜੱਟ ਸਿੱਖ ਨਾਲ ਹਿੰਦੂ ਅਤੇ ਦਲਿਤ ਉਪ ਮੁੱਖ ਮੰਤਰੀ ਲਾਉਣ ਦਾ ਫਾਰਮੂਲਾ ਬਣਾਇਆ ਗਿਆ। ਇਨ੍ਹਾਂ 'ਚ ਭਾਰਤ ਭੂਸ਼ਣ ਆਸ਼ੂ ਅਤੇ ਅਰੁਣਾ ਚੌਧਰੀ ਦੇ ਨਾਂ ਦੀ ਚਰਚਾ ਹੋਈ ਪਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਹੋਣ ਤੋਂ ਬਾਅਦ ਉਪ ਮੁੱਖ ਮੰਤਰੀ ਬਣਾਉਣ ਦਾ ਪੈਟਰਨ ਬਦਲ ਦਿੱਤਾ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?

ਇਨ੍ਹਾਂ 'ਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਦੇ ਨਾਂ ਸ਼ਾਮਲ ਹੋ ਗਏ ਪਰ ਓ. ਪੀ. ਸੋਨੀ ਦੀ ਐਨ ਮੌਕੇ 'ਤੇ ਲਾਟਰੀ ਲੱਗ ਗਈ। ਦੱਸਿਆ ਜਾਂਦਾ ਹੈ ਕਿ ਉਕਤ ਤਿੰਨਾਂ ਹਿੰਦੂ ਮੰਤਰੀਆਂ ਤੋਂ ਇਲਾਵਾ ਹਾਈਕਮਾਨ ਨਾਲ ਨਜ਼ਦੀਕੀਆਂ ਦੇ ਚੱਲਦਿਆਂ ਵਿਜੇ ਇੰਦਰ ਸਿੰਗਲਾ ਵੱਲੋਂ ਵੀ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਜਤਾਈ ਗਈ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
2 ਦਿਨਾਂ 'ਚ ਕਈ ਘਰਾਂ ਦੇ ਬਾਹਰ ਦਸਤਕ ਦੇ ਕੇ ਚਲੀ ਗਈ ਸੀ. ਐਮ. ਤੇ ਡਿਪਟੀ ਸੀ. ਐਮ. ਦੀ ਕੁਰਸੀ
ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਦੋ ਦਿਨਾਂ ਤੱਕ ਜੋ ਸਿਆਸੀ ਡਰਾਮਾ ਚੱਲਿਆ, ਉਸ ਦਾ ਸਭ ਤੋਂ ਦਿਲਚਸਪ ਪਹਿਲੂ ਇਹ ਰਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਕੁਰਸੀ ਕਈ ਘਰਾਂ ਦੇ ਬਾਹਰ ਤੋਂ ਹੀ ਦਸਤਕ ਦੇ ਕੇ ਚਲੀ ਗਈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਟੀਮ ਦਾ ਐਲਾਨ, CMO ਦਫ਼ਤਰ 'ਚ ਕੀਤੀਆਂ ਨਵੀਆਂ ਤਾਇਨਾਤੀਆਂ

ਇਨ੍ਹਾਂ 'ਚ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ ਦੇ ਨਾਂ ਮੁੱਖ ਤੌਰ 'ਤੇ ਸ਼ਾਮਲ ਹਨ। ਇਨ੍ਹਾਂ ਦੇ ਸਮਰਥਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਵਧਾਈ ਦੇਣ ਤੋਂ ਇਲਾਵਾ ਘਰ ਢੋਲ ਵਜਾ ਕੇ ਲੱਡੂ ਵੀ ਵੰਡ ਦਿੱਤੇ ਗਏ, ਜਿਨ੍ਹਾਂ 'ਚ ਸੁਖਜਿੰਦਰ ਰੰਧਾਵਾ ਦੀ ਖੁਸ਼ੀ ਘੱਟ ਜ਼ਰੂਰ ਹੋਈ ਪਰ ਬਰਕਰਾਰ ਰਹਿ ਗਈ, ਜਦੋਂ ਕਿ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਆਖ਼ਰ 'ਚ ਫਾਈਨਾਲ ਹੋਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News