ਪੰਜਾਬ ''ਚ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ

Wednesday, Mar 12, 2025 - 07:39 PM (IST)

ਪੰਜਾਬ ''ਚ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)-ਜ਼ਿਲਾ ਮੈਜਿਸਟ੍ਰੇਟ ਰੂਪਨਗਰ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ। ਜਿਹੜੇ ਵਿੱਦਿਅਕ ਅਦਾਰਿਆਂ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀ ਹੋਣਗੇ। ਇਸ ਦੇ ਨਾਲ ਹੀ ਹੁਣ ਪੂਰੇ  ਬਲਾਕ ਅੰਦਰ ਵਿੱਦਿਅਕ ਅਦਾਰੇ 17 ਮਾਰਚ ਨੂੰ ਹੀ ਦੁਬਾਰਾ ਖੁੱਲ੍ਹਣਗੇ, ਕਿਉਂਕਿ 16 ਮਾਰਚ ਨੂੰ ਐਤਵਾਰ ਕਾਰਨ ਜਨਤਕ ਛੁੱਟੀ ਹੈ। 

ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇਥੇ ਨਤਮਸਤਕ ਹੋਣ ਲਈ ਪੁੱਜਦੇ ਹਨ। ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀ ਚੱਲ ਰਹੇ ,ਉਨ੍ਹਾਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਰਹੇਗੀ। ਜ਼ਿਲਾ ਮੈਜਿਸਟ੍ਰੇਟ ਨੇ ਇਹ ਹੁਕਮ ਜ਼ਿਲਾ ਸਿੱਖਿਆ ਅਫਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ।


author

DILSHER

Content Editor

Related News