ਸੜਕ ਹਾਦਸਿਆਂ ''ਚ ਔਰਤ ਸਮੇਤ 4 ਜ਼ਖਮੀ

01/10/2018 7:27:53 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਜੰਮੂ ਮਾਰਗ 'ਤੇ ਵਾਪਰੇ ਸੜਕ ਹਾਦਸਿਆਂ 'ਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਐਮਰਜੈਂਸੀ ਵਾਰਡ 'ਚ ਜ਼ੇਰੇ ਇਲਾਜ ਰਣਜੀਤ ਸਿੰਘ ਪੁੱਤਰ ਗੁਰਮੀਤ ਸਿੰਘ (31) ਨਿਵਾਸੀ ਪਿੰਡ ਡੋਗਰਾਂਵਾਲ ਨੇ ਦੱਸਿਆ ਕਿ ਉਹ ਆਪਣੀ ਭੈਣ ਕੁਲਵਿੰਦਰ ਕੌਰ ਨਾਲ ਮੋਟਰਸਾਈਕਲ 'ਤੇ ਕਪੂਰਥਲਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ, ਜਦੋਂ ਉਹ ਕੁਸ਼ਟ ਆਸ਼ਰਮ ਮਾਰਗ 'ਤੇ ਪੁੱਜੇ ਤਾਂ ਸਾਹਮਣੇ ਤੋਂ ਆਏ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਸੀਂ ਦੋਵੇਂ ਜਣੇ ਜ਼ਖਮੀ ਹੋ ਗਏ। 
PunjabKesari
ਇਸੇ ਤਰ੍ਹਾਂ ਸਿਵਲ ਹਸਪਤਾਲ ਵਿਖੇ ਆਪਣਾ ਇਲਾਜ ਕਰਵਾ ਰਹੇ ਨਛੱਤਰ ਸਿੰਘ ਪੁੱਤਰ ਸਰਬਜੀਤ ਸਿੰਘ (18) ਵਾਸੀ ਪਿੰਡ ਧਾਲੀਵਾਲ ਦੋਨਾ ਜ਼ਿਲਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਜੈਪਾਲ ਪੁੱਤਰ ਰਾਜੂ ਨਿਵਾਸੀ ਪਿੰਡ ਧਾਲੀਵਾਲ ਦੋਨਾ ਨਾਲ ਕੁਸ਼ਟ ਆਸ਼ਰਮ ਮਾਰਗ ਤੋਂ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ਜੰਮੂ ਪੈਲੇਸ ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਦੋਵੇਂ ਜਣੇ ਜ਼ਖਮੀ ਹੋ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 


Related News