ਵਿਦੇਸ਼ਾਂ ''ਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖੁਸ਼ਖਬਰੀ, ਖੁੱਲ੍ਹਣਗੀਆਂ 4 ਲੈਬਾਰਟਰੀਜ਼

01/24/2019 9:41:29 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਇਸ ਸਾਲ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਦੇ ਤਹਿਤ 50 ਹਜ਼ਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਸਿਖਲਾਈ 'ਪੰਜਾਬ ਹੁਨਰ ਵਿਕਾਸ ਮਿਸ਼ਨ' ਵਲੋਂ ਦਿੱਤੀ ਜਾਵੇਗੀ।
ਚਰਨਜੀਤ ਚੰਨੀ ਨੇ ਦੱਸਿਆ ਕਿ ਜਿਹੜੇ ਨੌਜਵਾਨ ਵਿਦੇਸ਼ਾਂ 'ਚ ਨੌਕਰੀਆਂ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ, ਉਨ੍ਹਾਂ ਨੂੰ ਸਿਖਲਾਈ ਦੇਣ ਲਈ 'ਪੰਜਾਬ ਹੁਨਰ ਵਿਕਾਸ ਮਿਸ਼ਨ' ਵਲੋਂ ਬ੍ਰਿਟਿਸ਼ ਕੌਂਸਲ ਦੀ ਸਹਾਇਤਾ ਨਾਲ 4 ਲੈਬਾਰਟਰੀਜ਼ ਸੂਬੇ 'ਚ ਖੋਲ੍ਹੀਆਂ ਜਾਣਗੀਆਂ। ਇਹ ਲੈਬਾਰਟਰੀਜ਼ ਪਟਿਆਲਾ, ਲੁਧਿਆਣਾ, ਬਠਿੰਡਾ ਤੇ ਜਲੰਧਰ ਵਿਖੇ ਸਥਾਪਿਤ ਕੀਤੀਆਂ ਜਾਣਗੀਆਂ। ਇਨ੍ਹਾਂ ਲੈਬਾਰਟਰੀਜ਼ 'ਚ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦੇ ਹੁਨਰ ਖਾਸ ਕਰਕੇ ਅੰਗਰੇਜ਼ੀ ਬੋਲੀ ਸਿਖਾਈ ਜਾਵੇਗੀ। ਚਰਨਜੀਤ ਚੰਨੀ ਨੇ ਸਪੱਸ਼ਟ ਕੀਤਾ ਕਿ ਵਿਦੇਸ਼ਾਂ 'ਚ ਨੌਕਰੀਆਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਹੀ ਇਨ੍ਹਾਂ ਲੈਬਾਰਟਰੀਜ਼ 'ਚ ਨੌਜਵਾਨਾਂ ਨੂੰ ਸਿੱਖਿਅਤ ਕੀਤਾ ਜਾਵੇਗਾ।

Babita

This news is Content Editor Babita