ਜਾਅਲੀ RC ਬਣਾ ਕੇ ਵੇਚਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਭੇਜਿਆ ਜੇਲ੍ਹ
Tuesday, Dec 10, 2024 - 11:09 AM (IST)
ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ-1 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਵਾਹਨ ਚੋਰੀ ਕਰ ਕੇ ਨਕਲੀ ਆਰ. ਸੀ. ਬਣਾ ਕੇ ਵੇਚਣ ਵਾਲੇ ਗਿਰੋਹ ਦੇ 4 ਮੈਂਬਰਾਂ ਸੋਨੀ ਪੁੱਤਰ ਗੁਰਚਰਨ ਸਿੰਘ ਵਾਸੀ ਪਿਓਰੀ ਰੋਡ ਗਿੱਦੜਬਾਹਾ ਸ੍ਰੀ ਮੁਕਤਸਰ ਸਾਹਿਬ, ਜੱਗਾ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਜੰਗਰਾਣਾ ਨੰਦਗੜ੍ਹ ਬਠਿੰਡਾ, ਗੁਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਟਿਓਨਾ ਤਲਵੰਡੀ ਬਠਿੰਡਾ, ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਫਤਿਹਗੜ੍ਹ ਨੋਬਾਦ ਤਲਵੰਡੀ ਸਾਬੋ ਬਠਿੰਡਾ ਨੂੰ ਪੁਲਸ ਰਿਮਾਂਡ 'ਤੇ ਲਿਆ ਸੀ।
ਹੁਣ ਪੁਲਸ ਰਿਮਾਂਡ ਖ਼ਤਮ ਹੋਣ ਬਾਅਦ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਸ਼ਰਮਾ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ। ਇਸ ਮਾਮਲੇ ’ਚ ਇਕ ਅਣਪਛਾਤਾ ਏਜੰਟ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਨੇ ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਸਿਟੀ ਥਾਣਾ ਨੰਬਰ-1 ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ 4 ਦਸੰਬਰ ਨੂੰ ਮਾਮਲਾ ਦਰਜ ਕੀਤਾ ਸੀ।