ਲੰਡਾ ਤੇ ਸੱਤਾ ਗੈਂਗ ਦੇ 4 ਮੈਂਬਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Monday, Oct 24, 2022 - 04:55 AM (IST)

ਤਰਨਤਾਰਨ (ਰਮਨ) : ਤਰਨਤਾਰਨ ਦੇ ਇਕ ਦੁਕਾਨਦਾਰ ਗੁਰਜੰਟ ਸਿੰਘ ਦੇ ਕਤਲ ਦੇ ਦੋਸ਼ 'ਚ 2 ਸ਼ੂਟਰਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਸ ਨੂੰ ਇਕ ਹੋਰ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਗੁਰਜੰਟ ਸਿੰਘ ਦਾ ਬੀਤੀ 11 ਅਕਤੂਬਰ ਨੂੰ ਉਸ ਦੀ ਦੁਕਾਨ ’ਤੇ 2 ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਯੂਰਪ ਆਧਾਰਿਤ ਅੱਤਵਾਦੀ ਸਤਪਾਲ ਸਿੰਘ ਉਰਫ ਸੱਤਾ ਦੇ ਨਜ਼ਦੀਕੀ ਸਾਥੀ ਹਨ, ਜੋ ਅੱਗੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ : ਰਾਮ ਰਹੀਮ ਦਾ ਨਵਾਂ ਬਿਆਨ ਆਇਆ ਸਾਹਮਣੇ, ਕਿਹਾ- ਗੁਰੂ ਸੀ ਤੇ ਰਹਾਂਗੇ; ਹਨਪ੍ਰੀਤ ਨੂੰ ਦਿੱਤਾ ਨਵਾਂ ਨਾਮ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਗੁਰਕੀਰਤ ਸਿੰਘ ਉਰਫ ਘੁੱਗੀ ਤੇ ਨੌਸ਼ਹਿਰਾ ਪੰਨੂਆਂ ਦੇ ਅਜਮੀਤ ਸਿੰਘ ਵਜੋਂ ਹੋਈ ਹੈ। 2 ਹੋਰ ਵਿਅਕਤੀ, ਜੋ ਸ਼ੂਟਰਾਂ ਨੂੰ ਹਥਿਆਰ ਅਤੇ ਹੋਰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਦੇ ਸਨ, ਦੀ ਪਛਾਣ ਬਟਾਲਾ ਦੇ ਹਰਮਨਜੋਤ ਅਤੇ ਅਕਾਸ਼ਦੀਪ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ ਦੋ 9 ਐੱਮ.ਐੱਮ. ਅਤੇ ਦੋ 30 ਬੋਰ ਸਮੇਤ 4 ਪਿਸਤੌਲ ਵੀ ਬਰਾਮਦ ਕੀਤੇ ਹਨ। ਇਹ ਕਾਰਵਾਈ ਇਸ ਕੇਸ ਵਿਚ 2 ਕਾਬੂ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ 4 ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ, ਜਿਨ੍ਹਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਰਵੀਸ਼ੇਰ ਸਿੰਘ ਉਰਫ ਰਵੀ ਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਵਰਿੰਦਰ ਸਿੰਘ ਉਰਫ ਭਿੰਡੀ ਵਜੋਂ ਹੋਈ ਹੈ, ਜਿਨ੍ਹਾਂ ਨੇ ਇਸ ਮਾਮਲੇ ਵਿਚ ਰੇਕੀ ਅਤੇ ਗੋਲੀਬਾਰੀ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ : ਦੀਵਾਲੀ ਮੌਕੇ CM ਮਾਨ ਨੇ IAS ਤੇ IPS ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਪੁਲਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ 30 ਬੋਰ ਦਾ ਪਿਸਤੌਲ ਅਤੇ 2 ਕਾਰਾਂ, ਜਿਨ੍ਹਾਂ ਵਿਚ ਹੁੰਡਈ ਵਰਨਾ ਅਤੇ ਵੋਕਸਵੈਗਨ ਵੈਂਟੋ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਸੀ.ਪੀ. ਅੰਮ੍ਰਿਤਸਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਸ, ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਅਤੇ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜ੍ਹੇ ਗਏ ਵਿਅਕਤੀ ਲੰਡਾ ਅਤੇ ਰਿੰਦਾ ਦੇ ਇਸ਼ਾਰੇ ’ਤੇ ਅੰਮ੍ਰਿਤਸਰ ਦੇ ਇਲਾਕੇ ’ਚ ਇਕ ਹੋਰ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਤਰਨਤਾਰਨ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਖੁਲਾਸਾ ਕੀਤਾ ਕਿ ਗੁਰਜੰਟ ਤੇ ਉਸ ਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਉਰਫ ਬਾਟੀ, ਜੋ ਕਿ ਸਤਨਾਮ ਸੱਤਾ ਅਤੇ ਲੰਡਾ ਦਾ ਕਰੀਬੀ ਹੈ, ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਉਸ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੁਰੂਕਸ਼ੇਤਰ ਆਈ.ਈ.ਡੀ. ਪਲਾਂਟਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਲੰਡਾ ਅਤੇ ਸੱਤਾ ਨੇ ਗੁਰਜੰਟ, ਜੋ ਕਿ ਉਨ੍ਹਾਂ ਦੇ ਅਨੁਸਾਰ ਪੁਲਸ ਦਾ ਮੁਖ਼ਬਰ ਸੀ ਅਤੇ ਅਰਸ਼ਦੀਪ ਬਾਟੀ ਨੂੰ ਗ੍ਰਿਫ਼ਤਾਰ ਕਰਵਾਉਣ ਵਿਚ ਵੀ ਗੁਰਜੰਟ ਦੀ ਅਹਿਮ ਭੂਮਿਕਾ ਸੀ, ਦਾ ਕਤਲ ਕਰਕੇ ਬਾਟੀ ਦੀ ਗ੍ਰਿਫ਼ਤਾਰੀ ਦਾ ਬਦਲਾ ਲਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News