ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 4 ਮੈਂਬਰ ਚੜ੍ਹੇ ਪੁਲਸ ਅੜਿੱਕੇ, ਪਾਕਿ ਤੋਂ ਮੰਗਵਾਉਂਦੇ ਸਨ ਹਥਿਆਰ ਤੇ ਨਸ਼ਾ
Friday, Jul 14, 2023 - 09:46 PM (IST)
ਬਠਿੰਡਾ: ਐਂਟੀ ਗੈਂਗਸਟਰ ਟਾਸਕ ਫ਼ੋਰਸ ਅਤੇ ਬਠਿੰਡਾ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਬਲਜਿੰਦਰ ਸਿੰਘ ਉਰਫ਼ ਬਿੰਦਰੀ ਨੂੰ ਉਸ ਦੇ 3 ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਅਸਲਾ, ਨਸ਼ੀਲੀ ਸਮੱਗਰੀ ਤੇ ਗੱਡੀ ਵੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜੇ CM ਭਗਵੰਤ ਮਾਨ, ਕਿਸਾਨਾਂ ਲਈ ਕੀਤਾ ਇਹ ਐਲਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ AGTF ਅਤੇ ਬਠਿੰਡਾ ਪੁਲਸ ਨੂੰ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਬਲਜਿੰਦਰ ਸਿੰਘ ਉਰਫ਼ ਬਿੰਦਰੀ ਨੂੰ ਉਸ ਦੇ 3 ਸਾਥੀਆਂ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਇਕ ਚੀਨੀ ਪਿਸਤੌਲ, 5 ਜ਼ਿੰਦਾ ਕਾਰਤੂਸ, 270 ਗ੍ਰਾਮ ਹੈਰੋਇਨ ਤੇ ਇਕ ਓਡੀ ਕਾਰ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਤਰਨਤਾਰਨ 'ਚ ਪੁਲਸ ਵੱਲੋਂ ਲੁਟੇਰਿਆਂ ਦਾ ਐਨਕਾਊਂਟਰ, ਇਕ ਲੁਟੇਰੇ ਦੀ ਹੋਈ ਮੌਤ
ਸਰਹੱਦ ਪਾਰ ਤੋਂ ਡਰੋਨ ਰਾਹੀਂ ਕਰਦੇ ਸਨ ਤਸਕਰੀ
ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਿਡਨੈਪਿੰਗ, ਫ਼ਿਰੌਤੀ, ਅਸਲਾ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਬਿੰਦਰੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਉਹ ਡਰੋਨ ਰਾਹੀਂ ਭਾਰਤ-ਪਾਕਿ ਸਰਹੱਦ ਤੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਸੀ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਨਸ਼ਾ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਤੋੜਣ ਲਈ ਵਚਨਬੱਧ ਹੈ।
In a major breakthrough against trans-border illegal arms smuggling networks, #AGTF in a joint operation with @BathindaPolice arrested Baljinder Singh @ Bindri, a member of Lawrence Bishnoi & Goldy Brar gang along with his 03 operatives (1/3) pic.twitter.com/nJ5wRiPO9r
— DGP Punjab Police (@DGPPunjabPolice) July 14, 2023
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8