ਕੈਨੇਡਾ ਤੋਂ ਆਈ ਬੱਚੀ ਸਣੇ ਇੱਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ ''ਚ ਮੌਤ

Wednesday, Mar 27, 2024 - 06:25 PM (IST)

ਕੈਨੇਡਾ ਤੋਂ ਆਈ ਬੱਚੀ ਸਣੇ ਇੱਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ ''ਚ ਮੌਤ

ਮੋਗਾ (ਕਸ਼ਿਸ਼ ਸਿੰਗਲਾ) : ਜ਼ਿਲ੍ਹਾ ਮੋਗਾ ਵਿਚ ਪੈਂਦੇ ਥਾਣਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਨੱਥੂਵਾਲਾ ਗਰਬੀ ਦੇ ਪਰਿਵਾਰ ਦਾ ਬੀਤੇ ਦਿਨ ਰਾਜਸਥਾਨ, ਸ੍ਰੀਗੰਗਾਨਗਰ ਵਿਚ ਇਕ ਬੱਸ ਨਾਲ ਭਿਆਨਕ ਹਾਦਸਾ ਹੋ ਗਿਆ ਸੀ। ਇਸ ਵਿਚ ਨੱਥੂਵਾਲਾ ਗਰਬੀ ਦੇ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਇਕ ਔਰਤ ਗੰਭੀਰ ਰੂਪ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਕਾਰ ਨੂੰ ਸਾਹਮਣੇ ਤੋਂ ਆ ਰਹੀ ਬੱਸ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ

ਪੁਲਸ ਸੂਤਰਾਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣਾ ਖੇਤਰ ਦੇ ਪਿੰਡ ਨੱਥੂਵਾਲਾ ਗਰਬੀ ਵਾਸੀ ਸੂਰਜਵੀਰ ਸਿੰਘ (30) ਆਪਣੀ ਪਤਨੀ ਮਨਦੀਪ ਕੌਰ (28) 55 ਸਾਲਾ ਮਾਤਾ ਕੁਲਦੀਪ ਕੌਰ ਤੇ ਭੈਣ ਮਨਵੀਰ ਕੌਰ ਤੇ ਮਨਵੀਰ ਦੀ ਬੇਟੀ ਵਾਣੀ ਨਾਲ ਪੰਜਾਬ ਤੋਂ ਕਾਰ ਰਾਹੀਂ ਸ਼੍ਰੀਗੰਗਾਨਗਰ ਦੇ ਪਦਮਪੁਰ ਗਿਆ ਸੀ। ਉਹ ਮੰਗਲਵਾਰ ਦੁਪਹਿਰ ਨੂੰ ਉੱਥੇ ਇਕ ਜਾਣਕਾਰ ਨੂੰ ਮਿਲਣ ਤੋਂ ਬਾਅਦ ਵਾਪਸ ਪੰਜਾਬ ਪਰਤ ਰਿਹਾ ਸੀ। ਇਸ ਦੌਰਾਨ ਘੜਸਾਨਾ ਤੋਂ ਸ੍ਰੀਗੰਗਾਨਗਰ ਵੱਲ ਆ ਰਹੀ ਰੋਡਵੇਜ਼ ਦੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸੂਰਜਵੀਰ ਸਿੰਘ, ਉਸ ਦੀ ਪਤਨੀ ਮਨਦੀਪ ਕੌਰ, ਮਾਤਾ ਕੁਲਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਸਪਤਾਲ ਲਿਜਾਂਦੇ ਸਮੇਂ ਸੂਰਜਵੀਰ ਦੀ ਇਕ ਸਾਲ ਦੀ ਭਤੀਜੀ ਵਾਣੀ ਦੀ ਵੀ ਮੌਤ ਹੋ ਗਈ। ਸੂਰਜ ਦੀ ਭੈਣ ਮਨਵੀਰ ਕੌਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਸ੍ਰੀਗੰਗਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਵਿਗੜੀ ਸਿਹਤ

ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਵਾਣੀ ਕੈਨੇਡਾ ਦੀ ਰਹਿਣ ਵਾਲੀ ਸੀ। ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਮ੍ਰਿਤਕ ਦਾ ਚਾਚਾ ਸੁਖਵਿੰਦਰ ਸਿੰਘ ਮੰਗਲਵਾਰ ਸ਼ਾਮ 5 ਵਜੇ ਸ੍ਰੀਗੰਗਾਨਗਰ ਪਹੁੰਚਿਆ। ਉਸ ਨੇ ਦੱਸਿਆ ਕਿ ਸੂਰਜਵੀਰ, ਉਸ ਦੀ ਪਤਨੀ ਮਨਦੀਪ ਕੌਰ ਤੇ ਮਾਤਾ ਕੁਲਦੀਪ ਕੌਰ ਪੰਜਾਬ ਰਹਿੰਦੇ ਸਨ। ਸੂਰਜਵੀਰ ਦੀ ਭੈਣ ਮਨਵੀਰ ਕੌਰ ਕੈਨੇਡਾ ਰਹਿੰਦੀ ਹੈ। ਉਸ ਦੇ ਨਾਲ ਉਸ ਦੀ 1 ਸਾਲ ਦੀ ਬੇਟੀ ਵਾਣੀ ਵੀ ਸੀ, ਜਿਸ ਦੀ ਹਾਦਸੇ 'ਚ ਮੌਤ ਹੋ ਗਈ। ਦੂਜੇ ਪਾਸੇ ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਬੱਸ ਵਿਚ ਸਵਾਰ 5 ਯਾਤਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਲੰਗਰ ਛਕ ਕੇ ਸੜਕ ਪਾਰ ਕਰਨ ਲੱਗਿਆਂ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ ’ਤੇ 8 ਸਾਲਾ ਬੱਚੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News