ਜੂਆ ਖੇਡਦੇ 4 ਵਿਅਕਤੀ ਗ੍ਰਿਫ਼ਤਾਰ
Tuesday, Feb 11, 2025 - 01:41 PM (IST)
![ਜੂਆ ਖੇਡਦੇ 4 ਵਿਅਕਤੀ ਗ੍ਰਿਫ਼ਤਾਰ](https://static.jagbani.com/multimedia/2025_2image_13_40_598464829arrested.jpg)
ਅਬੋਹਰ (ਜ. ਬ.) : ਸਿਟੀ ਥਾਣਾ ਨੰਬਰ-2 ਦੀ ਪੁਲਸ ਨੇ ਜੂਆ ਖੇਡਣ ਦੇ ਦੋਸ਼ ’ਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਜਗਦੇਵ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਹਾਰਾਣਾ ਪ੍ਰਤਾਪ ਚੌਕ ਨੇੜੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਕੋਠੀ ਫੈਜ਼ ਗਲੀ ਨੰਬਰ 2, ਵਿਕਾਸ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਗਲੀ ਨੰਬਰ 6 ਛੋਟੀ ਪੌੜੀ ਨਵੀਂ ਆਬਾਦੀ, ਰਾਜੇਸ਼ ਕੁਮਾਰ ਪੁੱਤਰ ਮੁੰਨਾ ਲਾਲ ਵਾਸੀ ਕੋਠੀ ਫੈਜ਼ ਗਲੀ ਨੰਬਰ 1 ਅਤੇ ਕੁਲਦੀਪ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਗਲੀ ਨੰਬਰ 2 ਜਸਵੰਤ ਨਗਰ ਤਾਸ਼ ’ਤੇ ਪੈਸੇ ਲਗਾ ਕੇ ਜੂਆ ਖੇਡਣ ਦੇ ਆਦੀ ਹਨ ਅਤੇ ਉਹ ਅਜੇ ਵੀ ਜੇ. ਪੀ. ਪਾਰਕ ਦੇ ਪਿੱਛੇ ਜੂਆ ਖੇਡ ਰਹੇ ਹਨ।
ਪੁਲਸ ਨੇ ਉਸ ਜਗ੍ਹਾਂ ’ਤੇ ਛਾਪਾ ਮਾਰਿਆ ਅਤੇ ਉਪਰੋਕਤ ਵਿਅਕਤੀਆਂ ਨੂੰ 1110 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਪੁਲਸ ਨੇ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।