ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Tuesday, Oct 22, 2024 - 05:25 AM (IST)

ਫਿਰੋਜ਼ਪੁਰ (ਪਰਮਜੀਤ ਸੋਢੀ)- ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 4 ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 8633 ਰਾਹੀਂ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 12 ਅਕਤੂਬਰ 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਹਵਾਲਾਤੀ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ, ਹਵਾਲਾਤੀ ਲਵਜੀਤ ਸਿੰਘ ਪੁੱਤਰ ਭਜਨ ਸਿੰਘ ਅਤੇ ਲੱਖਣ ਸਿੰਘ ਪੁੱਤਰ ਮੰਗਤ ਰਾਮ ਕੋਲੋਂ 2 ਟੱਚ ਸਕਰੀਨ ਮੋਬਾਇਲ ਫੋਨ ਅਤੇ 2 ਕੀਪੈਡ ਮੋਬਾਇਲ ਫੋਨ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ