ਲਾਰੈਂਸ ਬਿਸ਼ਨੋਈ ਦੀ ਵੀਡੀਓ ’ਚ ਨਾਂ ਆਉਣ ਤੋਂ ਬਾਅਦ ਇਕ ਹੋਰ ਵਿਵਾਦ ’ਚ ਘਿਰੀ ਬਠਿੰਡਾ ਦੀ ਕੇਂਦਰੀ ਜੇਲ੍ਹ
Friday, Mar 17, 2023 - 12:40 PM (IST)
ਬਠਿੰਡਾ (ਕੁਨਾਲ) : ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਤੋਂ ਚਰਚਾ 'ਚ ਆ ਗਈ ਹੈ। ਜਾਣਕਾਰੀ ਮੁਤਾਬਕ ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਬਰਾਮਦ ਹੋਏ ਹਨ। ਪੁਲਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਹਾਲ ਹੀ 'ਚ ਇਕ ਨਿੱਜੀ ਚੈਨਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕੀਤੀ ਹੈ, ਜਿਸ 'ਚ ਗੈਂਗਸਟਰ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਕਈ ਵੱਡੇ ਖ਼ੁਲਾਸੇ ਕੀਤੇ ਹਨ। ਜਦੋਂ ਇਹ ਇੰਟਰਵਿਊ ਸਾਹਮਣਾ ਆਇਆ, ਉਸ ਵੇਲੇ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਸੀ, ਜਿਸ ਨੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ। ਹਾਲਾਂਕਿ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ ਹੈ ਕਿ ਇਹ ਇੰਟਰਵਿਊ ਬਠਿੰਡਾ ਜੇਲ੍ਹ 'ਚ ਨਹੀਂ ਸਗੋਂ ਪੰਜਾਬ ਦੇ ਬਾਹਰ ਹੋਇਆ ਹੈ ਅਤੇ ਉਨ੍ਹਾਂ ਨੇ ਬਕਾਇਤਾ ਲਾਰੈਂਸ ਬਿਸ਼ਨੋਈ ਦੀਆਂ ਤਸਵੀਰਾਂ ਵੀ ਪੇਸ਼ ਕੀਤੀਆਂ ਹਨ।
ਇਹ ਵੀ ਪੜ੍ਹੋ- 2 ਸਾਲ ਦੇ ਮਾਸੂਮ ਸਿਰੋਂ ਉੱਠਿਆ ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ
ਇਸ ਤੋਂ ਇਲਾਵਾ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਐੱਨ. ਡੀ. ਨੇਗੀ ਦਾ ਵੀ ਇਹੀ ਕਹਿਣਾ ਹੈ ਚਾਹੇ ਬਿਸ਼ਨੋਈ ਬਠਿੰਡਾ ਜੇਲ੍ਹ 'ਚ ਬੰਦ ਹੈ ਪਰ ਅਜਿਹਾ ਕੋਈ ਇੰਟਰਵਿਊ ਇਸ ਜੇਲ੍ਹ 'ਚੋਂ ਨਹੀਂ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਅਜਿਹਾ ਹੋਣਾ ਪੰਜਾਬ ਦੀ ਕਿਸੇ ਵੀ ਜੇਲ੍ਹ 'ਚ ਸੰਭਵ ਨਹੀਂ। ਬਠਿੰਡਾ ਜੇਲ੍ਹ ਦੀ ਸੁਰੱਖਿਆ ਵਿਵਸਥਾ ਬਹੁਤ ਮਜ਼ਬੂਤ ਹੈ ਅਤੇ ਜੇਲ੍ਹ ਅੰਦਰ ਜੈਮਰ ਲੱਗੇ ਹੋਏ ਹਨ ਅਤੇ ਜੇਲ੍ਹ ਅੰਦਰ ਕਿਸੇ ਤਰੀਕੇ ਨਾਲ ਵੀ ਮੋਬਾਇਲ ਦੀ ਵਰਤੋਂ ਨਹੀਂ ਹੋ ਸਕਦੀ। ਇਸ ਲਈ ਇਹ ਇੰਟਰਵਿਊ ਜੋ ਦਿਖਾਈ ਜਾ ਰਹੀ ਹੈ, ਪੁਰਾਣੀ ਹੋ ਸਕਦੀ ਹੈ।
ਇਹ ਵੀ ਪੜ੍ਹੋ- ਕਿਰਨ ਖੇਰ ਦਾ ਵਿਵਾਦਿਤ ਬਿਆਨ, ਕਿਹਾ- ਮੈਨੂੰ ਵੋਟ ਨਾ ਪਾਉਣ ਵਾਲੇ ਵਿਅਕਤੀ ਦੇ ਫੇਰਨੇ ਚਾਹੀਦੇ ਛਿੱਤਰ ਤੇ ...
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।