ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Thursday, Sep 05, 2024 - 04:55 PM (IST)

ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 3 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਵਰਣ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਲੈ ਰਹੇ ਸਨ।

ਇਸ ਦੌਰਾਨ ਹਵਾਲਾਤੀ ਸੰਦੀਪ ਕੁਮਾਰ ਪੁੱਤਰ ਦੇਵੀ ਲਾਲ ਵਾਸੀ ਮੌਜ਼ਗੜ੍ਹ ਜ਼ਿਲ੍ਹਾ ਫਾਜ਼ਿਲਕਾ, ਹਵਾਲਾਤੀ ਡੇਵਿਡ ਪੁੱਤਰ ਸੋਨੂੰ ਵਾਸੀ ਮੱਲ ਅੰਮ੍ਰਿਤਸਰ ਅਤੇ ਹਵਾਲਾਤੀ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਹਿਮਾ ਸਰਜਾ ਚੱਕ ਮਾਨਾ ਪੱਟੀ ਬਠਿੰਡਾ ਕੋਲੋਂ 3 ਕੀ ਪੈਡ ਮੋਬਾਇਲ ਫੋਨ ਤੇ ਇਕ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News